ਪੱਤਰ ਪ੍ਰੇਰਕ
ਸਮਾਣਾ, 12 ਮਈ
ਸਿਟੀ ਪੁਲੀਸ ਨੇ ਤਿੰਨ ਮੋਬਾਈਲ ਫੋਨ ਅਤੇ 40,000 ਹਜ਼ਾਰ ਨਕਦੀ ਚੋਰੀ ਦੇ ਮਾਮਲੇ ’ਚ ਹੈਪੀ ਕੁਮਾਰ ਨਿਵਾਸੀ ਮਲਕਾਣਾ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਸਿਟੀ ਪੁਲੀਸ ਦੇ ਏ.ਐੱਸ.ਆਈ. ਜੱਜਪਾਲ ਸਿੰਘ ਨੇ ਦੱਸਿਆ ਕਿ ਰਿੰਕੂ ਸ਼ਰਮਾ ਨਿਵਾਸੀ ਰਾਏਪੁਰ ਉੱਤਰ ਪ੍ਰਦੇਸ਼ ਹਾਲ ਆਬਾਦ ਤਹਿਸੀਲ ਰੋਡ ਸਮਾਣਾ ਵੱਲੋਂ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਹ ਆਪਣੇ ਪਰਵਾਸੀ ਦੋਸਤਾਂ ਨਾਲ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਹੈ। 15-16 ਅਪਰੈਲ ਦੀ ਦਰਮਿਆਨੀ ਰਾਤ ਸਮੇਂ ਜਦੋਂ ਉਹ ਸੌਂ ਰਹੇ ਸਨ ਤਾਂ ਮੁਲਜ਼ਮ ਉਨ੍ਹਾਂ ਦੇ ਕਮਰੇ ਵਿੱਚੋਂ ਤਿੰਨ ਮੋਬਾਈਲ ਫੋਨ ਅਤੇ 40 ਹਜ਼ਾਰ ਰੁਪਏ ਚੋਰੀ ਕਰ ਕੇ ਲੈ ਗਿਆ। ਅਧਿਕਾਰੀ ਅਨੁਸਾਰ ਪੁਲੀਸ ਨੇ ਚੋਰੀ ਹੋਏ ਫੋਨ ਟਰੈਪ ’ਤੇ ਲਗਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।