ਸਵਾ ਕਿੱਲੋ ਅਫ਼ੀਮ ਸਣੇ ਗ੍ਰਿਫ਼ਤਾਰ
ਸਿਟੀ ਪੁਲੀਸ ਰਾਜਪੁਰਾ ਨੇ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਸਿਟੀ ਮੁਖੀ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਰਾਧਾ ਸਵਾਮੀ ਸਤਸੰਗ ਭਵਨ ਕੋਲ...
Advertisement
ਸਿਟੀ ਪੁਲੀਸ ਰਾਜਪੁਰਾ ਨੇ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਸਿਟੀ ਮੁਖੀ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਰਾਧਾ ਸਵਾਮੀ ਸਤਸੰਗ ਭਵਨ ਕੋਲ ਨਾਕਾਬੰਦੀ ਕੀਤੀ ਹੋਈ ਕਿ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਥੈਲੇ ਵਿਚੋਂ 1 ਕਿੱਲੋ 200 ਗਰਾਮ ਅਫ਼ੀਮ ਬਰਾਮਦ ਹੋਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਹੈ। ਮੁਲਜ਼ਮ ਦੀ ਪਛਾਣ ਸੰਗਰਾਮ ਸਿੰਘ ਵਾਸੀ ਕਲਿਆਣਪੁਰ ਰਾਜਸਥਾਨ ਵਜੋਂ ਹੋਈ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਪਤਾ ਲਾਇਆ ਜਾਵੇਗਾ ਕਿ ਉਹ ਇਹ ਨਸ਼ਾ ਕਿੱਥੋਂ ਲੈ ਕੇ ਆਇਆ ਹੈ।
Advertisement
Advertisement