ਪੱਤਰ ਪ੍ਰੇਰਕ
ਦੇਵੀਗੜ੍ਹ, 17 ਸਤੰਬਰ
ਪੁਲੀਸ ਚੌਕੀ ਰੌਹੜ ਜਾਗੀਰ ਦੇ ਇੰਚਾਰਜ ਸਹਾਇਕ ਥਾਣੇਦਾਰ ਜੀਤ ਸਿੰਘ ਵੱਲੋਂ ਪੁਲੀਸ ਪਾਰਟੀ ਨਾਲ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਹਰਿਆਣਾ ਦੀ ਬੱਸ ਦੀ ਤਲਾਸ਼ੀ ਲਈ ਗਈ ਤਾਂ ਇੱਕ ਵਿਅਕਤੀ ਖਿਸਕਣ ਲੱਗਾ ਤਾਂ ਪੁਲੀਸ ਨੇ ਉਸ ਦੀ ਤਲਾਸ਼ੀ ਲਈ, ਜਿਸ ਕੋਲੋਂ 300 ਨਸ਼ੀਲੀਆਂ ਗੋਲੀਆ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਤਖਤੂਪਰਾ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲੀਸ ਨੇ ਨਸ਼ਾ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ।