ਪੱਤਰ ਪ੍ਰੇਰਕ
ਦੇਵੀਗੜ੍ਹ, 3 ਮਾਰਚ
ਥਾਣਾ ਜੁਲਕਾਂ ਦੀ ਪੁਲੀਸ ਨੇ ਭੈੜੇ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਤਹਿਤ 80 ਲਿਟਰ ਲਾਹਣ ਫੜਨ ਦਾ ਦਾਅਵਾ ਕੀਤਾ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਜੁਲਕਾਂ ਦੇ ਹੌਲਦਾਰ ਸੁਰਜੀਤ ਸਿੰਘ ਪੁਲੀਸ ਪਾਰਟੀ ਨਾਲ ਗਸ਼ਤ ’ਤੇ ਸਨ ਤਾਂ ਇਤਲਾਹ ਮਿਲਣ ’ਤੇ ਉਨ੍ਹਾਂ ਨੇ ਜਦੋਂ ਪਿੰਡ ਹਾਜੀਪੁਰ ਵਿੱਚ ਸੂਰਮਾ ਸਿੰਘ ਦੇ ਘਰ ਛਾਪਾ ਮਾਰਿਆ ਤਾਂ ਉਥੋਂ 80 ਲਿਟਰ ਲਾਹਣ ਬਰਾਮਦ ਹੋਈ। ਇਸ ਸਬੰਧੀ ਪੁਲੀਸ ਨੇ ਸੂਰਮਾ ਸਿੰਘ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।