ਪੱਤਰ ਪ੍ਰੇਰਕ
ਰਾਜਪੁਰਾ, 8 ਸਤੰਬਰ
ਰਾਜਪੁਰਾ ਦੇ ਥਾਣਾ ਸਿਟੀ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਵੱਡੀ ਗਿਣਤੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਥਾਣਾ ਮੁਖੀ ਇੰਸਪੈਕਟਰ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਸਮੇਤ ਪੁਲੀਸ ਪਾਰਟੀ ਨੀਲਪੁਰ ਦੀ ਗੁੱਗਾ ਮਾੜੀ ਨੇੜੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਜਦੋਂ ਇੱਕ ਸ਼ੱਕੀ ਵਿਅਕਤੀ ਰੁਪਿੰਦਰ ਸਿੰਘ ਵਾਸੀ ਪਿੰਡ ਜੰਡੌਲੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 700 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲੀਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।