ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ
ਪੱਤਰ ਪ੍ਰੇਰਕ ਸਮਾਣਾ, 5 ਜੁਲਾਈ ਸਦਰ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ ਹੇਠ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਪਿੰਡ ਬਿਜਲਪੁਰ ਦੇ ਸੁਲੱਖਣ ਸਿੰਘ ਵਜੋਂ ਹੋਈ ਹੈ। ਸਦਰ ਪੁਲੀਸ ਵੱਲੋਂ ਦਿੱਤੀ...
Advertisement
ਪੱਤਰ ਪ੍ਰੇਰਕ
ਸਮਾਣਾ, 5 ਜੁਲਾਈ
Advertisement
ਸਦਰ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ ਹੇਠ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਪਿੰਡ ਬਿਜਲਪੁਰ ਦੇ ਸੁਲੱਖਣ ਸਿੰਘ ਵਜੋਂ ਹੋਈ ਹੈ। ਸਦਰ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਏਐੱਸਆਈ ਜਸਵਿੰਦਰ ਸਿੰਘ ਪੁਲੀਸ ਪਾਰਟੀ ਸਮੇਤ ਪਿੰਡ ਅਸਰਪੁਰ ਚੁਪਕੀ ਵਿੱਚ ਮੌਜੂਦ ਸਨ, ਕਿ ਮਿਲੀ ਸੂਚਨਾ ਦੇ ਆਧਾਰ ’ਤੇ ਪੁਲੀਸ ਪਾਰਟੀ ਨੇ ਪਿੰਡ ਦੇ ਸ਼ਮਸ਼ਾਨ ਘਾਟ-ਅਨਾਜ ਮੰਡੀ ਨੇੜੇ ਨਸ਼ੀਲੀਆਂ ਗੋਲੀਆਂ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਮੁਲਜ਼ਮ ਕੋਲੋਂ 100 ਗੋਲੀਆਂ ਬਰਾਮਦ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਅਦਾਲਤ ਦੇ ਆਦੇਸ਼ ’ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।
Advertisement
Advertisement
×

