ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ
ਥਾਣਾ ਸਦਰ ਰਾਜਪੁਰਾ ਦੀ ਪੁਲੀਸ ਨੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਦੀ ਅਗਵਾਈ ਕੀਤੀ ਗਈ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 11,600 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਜ਼ਿਲ੍ਹਾ ਪੁਲੀਸ ਦਫ਼ਤਰ ਪਟਿਆਲਾ ਵਿੱਚ ਐੱਸ ਐੱਸ ਪੀ ਵਰੁਣ ਸ਼ਰਮਾ...
Advertisement
ਥਾਣਾ ਸਦਰ ਰਾਜਪੁਰਾ ਦੀ ਪੁਲੀਸ ਨੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਦੀ ਅਗਵਾਈ ਕੀਤੀ ਗਈ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 11,600 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਜ਼ਿਲ੍ਹਾ ਪੁਲੀਸ ਦਫ਼ਤਰ ਪਟਿਆਲਾ ਵਿੱਚ ਐੱਸ ਐੱਸ ਪੀ ਵਰੁਣ ਸ਼ਰਮਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਪਿੰਡ ਅਖਬਰਪੁਰ ਥਾਣਾ ਜੁਲਕਾਂ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਮੁਲਜ਼ਮ ਨੂੰ ਇੱਕ ਕਾਰ ਵਿੱਚੋਂ ਕਾਬੂ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਥਾਣਾ ਸਦਰ ਰਾਜਪੁਰਾ ਵਿੱਚ ਐੱਨ ਡੀ ਪੀ ਐੱਸ ਐਕਟ ਦੇ ਤਹਿਤ ਕੇਸ ਦਰਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Advertisement
Advertisement
