ਚੋਰੀ ਦੇ ਟਰੱਕ ਸਮੇਤ ਕਾਬੂ
ਘਰ ਦੇ ਨੇੜੇ ਖੜ੍ਹੇ ਟਰੱਕ ਦੀ ਚੋਰੀ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਸਿਟੀ ਪੁਲੀਸ ਨੇ ਸੁਖਬੀਰ ਸਿੰਘ ਵਾਸੀ ਪਿੰਡ ਬਦਨਪੁਰ ਨੂੰ ਚੋਰੀ ਹੋਏ ਟਰੱਕ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ। ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਏਐਸਆਈ...
Advertisement
ਘਰ ਦੇ ਨੇੜੇ ਖੜ੍ਹੇ ਟਰੱਕ ਦੀ ਚੋਰੀ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਸਿਟੀ ਪੁਲੀਸ ਨੇ ਸੁਖਬੀਰ ਸਿੰਘ ਵਾਸੀ ਪਿੰਡ ਬਦਨਪੁਰ ਨੂੰ ਚੋਰੀ ਹੋਏ ਟਰੱਕ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ।
ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਏਐਸਆਈ ਸਿੰਦਰ ਸਿੰਘ ਨੇ ਦੱਸਿਆ ਕਿ ਗੁਰਨਾਮ ਸਿੰਘ ਵਾਸੀ ਗੁਰੂ ਤੇਗ ਬਹਾਦਰ ਕਲੋਨੀ ਸਮਾਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ 2-3 ਸਤੰਬਰ ਦੀ ਦਰਮਿਆਨੀ ਰਾਤ ਨੂੰ ਉਸ ਦੇ ਘਰ ਨੇੜੇ ਖੜ੍ਹਾ ਟਰੱਕ ਚੋਰੀ ਹੋ ਗਿਆ ਸੀ। ਮਾਮਲਾ ਦਰਜ ਕਰਨ ਤੋਂ ਬਾਅਦ ਸਿਟੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਅਨਾਜ ਮੰਡੀ ਸਮਾਣਾ ਨੇੜੇ ਟਰੱਕ ਸਮੇਤ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ।
Advertisement
Advertisement