ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦਾ ਧਰਨਾ ਸਮਾਪਤ

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦਾ ਧਰਨਾ ਸਮਾਪਤ

ਪਟਿਆਲਾ ਵਿੱਚ ਸਿਵਲ ਸਰਜਨ ਦਫ਼ਤਰ ਦੇ ਬਾਹਰ ਤੀਹਵੇਂ ਦਿਨ ਦੇ ਧਰਨੇ ’ਤੇ ਬੈਠੀਆਂ ਆਸ਼ਾ ਵਰਕਰ ਫੈਸੀਲੀਟੇਟਰਾਂ।

ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਸਤੰਬਰ

ਆਪਣੀਆਂ ਮੰਗਾਂ ਦੀ ਪੂਰਤੀ ਲਈ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਵੱਲੋਂ 17 ਅਗਸਤ ਤੋਂ ਇੱਥੇ ਸਿਵਲ ਸਰਜਨ ਦੇ ਦਫ਼ਤਰ ਦੇ ਬਾਹਰ ਦਿੱਤੇ ਜਾ ਰਿਹਾ ਧਰਨਾ ਅੱਜ ਸਮਾਪਤ ਹੋ ਗਿਆ। ਪਹਿਲਾਂ ਤੋਂ ਹੀ ਇੱਕ ਮਹੀਨਾ ਧਰਨੇ ਦੇਣ ਦਾ ਪ੍ਰੋਗਰਾਮ ਸੀ ਪਰ ਅੱਜ ਇਥੇ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਵੀ ਸੀ ਪਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪੰਦਰਾਂ ਸੌ ਰੁਪਏ ਮਾਣਭੱਤਾ ਵਧਾਉਣ ’ਤੇ ਮੋਤੀ ਮਹਿਲ ਦੇ ਘਿਰਾਓ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ।

ਇਸ ਦੌਰਾਨ ਆਸ਼ਾ ਵਰਕਰਾਂ ਦਾ ਮਾਣਭੱਤਾ ਇੱਕ ਹਜ਼ਾਰ ਰੁਪਏ ਅਤੇ ਫੈਸਿਲੀਟੇਟਰਾਂ ਦਾ ਪੰਜ ਸੌ ਰੁਪਏ ਵਧਾਇਆ ਗਿਆ ਹੈ। ਉਂਜ, ਰੋਜ਼ਾਨਾ ਦੀ ਤਰਾਂ ਹੀ ਅੱਜ ਵੀ ਇੱਥੇ ਦਿੱਤੇ ਗਏ ਧਰਨੇ ਦੌਰਾਨ ਆਸ਼ਾ ਵਰਕਰਾਂ ਨੇ ਲੜੀਵਾਰ ਭੁੱਖ ਹੜਤਾਲ ਵੀ ਕੀਤੀ। ਅੱਜ ਅੰਤਲੇ ਦਿਨ ਦੇ ਧਰਨੇ ਦੌਰਾਨ ਯੂਨੀਅਨ ਦੇ ਸੂਬਾਈ ਆਗੂ ਜਸਵੀਰ ਕੌਰ ਭਾਦਸੋਂ, ਜ਼ਿਲ੍ਹਾ ਪ੍ਰਧਾਨ ਸੰਤੋਸ਼ ਕੁਮਾਰੀ ਸਮੇਤ ਕਮਜੀਤ ਕੌਰ, ਹਰਵਿੰਦਰ ਕੌਰ ਸਮਾਣਾ, ਰਾਜਵਿੰਦਰ ਕੌਰ, ਕਮਲਜੀਤ ਕੌਰ ਤੇ ਰੀਨਾ ਸ਼ਰਮਾ ਆਦਿ ਨੇ ਸ਼ਿਰਕਤ ਕੀਤੀ। ਇਨ੍ਹਾਂ ਧਰਨਿਆਂ ਦੌਰਾਨ ਰਾਜਵਿੰਦਰ ਕੌਰ ਅਕੌਤ, ਰਾਜ ਰਾਣੀ, ਨਾਨਕੀ ਦੇਵੀ, ਬਲਵੀਰ ਕੌਰ, ਬਲਵਿੰਦਰ ਕੌਰ, ਮਲਕੀਤ ਕੌਰ, ਰਾਜਿੰਦਰ ਕੌਰ, ਕੰਵਲਜੀਤ ਕੌਰ, ਕੁਲਵਿੰਦਰ ਕੌਰ ਤੇ ਸੁਨੀਤਾ ਰਾਣੀ ਆਦਿ ਵੀ ਹਿੱਸਾ ਲੈਂਦੀਆਂ ਰਹੀਆਂ ਹਨ। ਜ਼ਿਲ੍ਹਾ ਪ੍ਰਧਾਨ ਦਾ ਕਹਿਣਾ ਸੀ ਕਿ ਅੱਜ ‘ਆਪ’ ਦੇ ਕੁਝ ਆਗੂਆਂ ਨੇ ਵੀ ਉਨ੍ਹਾਂ ਦੇ ਧਰਨੇ ’ਚ ਆ ਕੇ ਉਨ੍ਹਾਂ ਦੀਆਂ ਮੰਗਾਂ ਦੀ ਹਮਾਇਤ ਕੀਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All