DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Asian Games ਵਿੱਚ ਤਗ਼ਮਾ ਜੇਤੂ ਤੇਜਿੰਦਰਪਾਲ ਤੂਰ ਦਾ ਸਵਾਗਤ

ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰ ਰਹੀ ਹੈ ਪੰਜਾਬ ਸਰਕਾਰ: ਤੂਰ

  • fb
  • twitter
  • whatsapp
  • whatsapp
featured-img featured-img
ਓਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਸਵਾਗਤ ਕਰਦੇ ਹੋਏ ਵਿਧਾਇਕ ਗੁਰਲਾਲ ਸਿੰਘ ਘਨੌਰ।
Advertisement

ਏਸ਼ਿਆਈ ਖੇਡਾਂ ਦੌਰਾਨ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲੀਸ ਦੇ ਡੀ ਐੱਸ ਪੀ ਅਤੇ ਓਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਪਟਿਆਲਾ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਕੌਮਾਂਤਰੀ ਪੱਧਰ ’ਤੇ ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਉਲੰਪੀਅਨ ਤੂਰ ਨੂੰ ਫੁੱਲਾਂ ਦੇ ਹਾਰ ਪਹਿਨਾ ਕੇੇ ਸਨਮਾਨਿਤ ਕੀਤਾ।

ਓਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੀ ਬਾਂਹ ਫੜੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਓਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਨਿੱਘਾ ਸਵਾਗਤ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਤੂਰ ਦੀ ਸ਼ਾਨਦਾਰ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਵੱਡੀ ਪ੍ਰੇਰਨਾ ਹੈ। ਉਨ੍ਹਾਂ ਕਿਹਾ ਕਿ ਤੇਜਿੰਦਰਪਾਲ ਸਿੰਘ ਤੂਰ, ਦਲਜੀਤ ਸਿੰਘ ਰਾਣਾ ਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਵਰਗੀਆਂ ਸ਼ਖ਼ਸੀਅਤਾਂ ਦੀ ਪ੍ਰੇਰਨਾ ਸਦਕਾ ਨਵੇਂ ਖਿਡਾਰੀ ਵੀ ਅਥਲੈਟਿਕਸ, ਸ਼ਾਟਪੁੱਟ, ਡਿਸਕਸ ਥਰੋਅ ਸਮੇਤ ਹੋਰ ਖੇਡਾਂ ਵਿੱਚ ਅੱਗੇ ਵਧ ਰਹੇ ਹਨ।

Advertisement

Advertisement
Advertisement
×