DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Asmita Khelo India Womens State League: ਸਾਈਕਲਿੰਗ ਵਿੱਚ ਲੁਧਿਆਣਾ ਦੀ ਪ੍ਰੀਤੀ ਅੱਵਲ

ਅਸਮਿਤਾ ਖੇਲੋ ਇੰਡੀਆ ਵਿਮੈਨਜ਼ ਸਟੇਟ ਲੀਗ ਸਮਾਪਤ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਸਾਈਕਲਿਸਟਾਂ ਨੂੰ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਿਲਾ ਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਲਈ ਸੰਗਰੂਰ ਵਿੱਚ ਕਰਵਾਈ ਗਈ ‘ਅਸਮਿਤਾ ਖੇਲੋ ਇੰਡੀਆ ਵਿਮੈਨਜ਼ ਸਟੇਟ ਲੀਗ (ਰੋਡ)-2026’ ਰੇਡ ਰੇਸ ਮੁਕਾਬਲਿਆਂ ਅਤੇ ਜੇਤੂ ਖਿਡਾਰਨਾਂ ਦੇ ਸਨਮਾਨ ਨਾਲ ਸਮਾਪਤ ਹੋ ਗਈ। ਸਮਾਪਤੀ ਸਮਾਰੋਹ ਵਿੱਚ ਕੈਬਨਿਟ ਮੰਤਰੀ ਅਤੇ ਸੂਬੇ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਮਹਿਲਾ ਸਾਈਕਲਿਸਟਾਂ ਨੂੰ ਤਗ਼ਮੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਅਰੋੜਾ ਨੇ ਐਲਾਨ ਕੀਤਾ ਕਿ ਹਲਕਾ ਸੁਨਾਮ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ ਆਈ ਐੱਸ) ਦੀ ਸਾਈਕਲਿੰਗ ਰਿਹਾਇਸ਼ੀ ਅਕੈਡਮੀ ਖੋਲ੍ਹੀ ਜਾਵੇਗੀ। ਓਲੰਪੀਅਨ ਅਤੇ ਅਰਜੁਨ ਐਵਾਰਡੀ ਸਵਰਨ ਸਿੰਘ ਵਿਰਕ ਨੇ ਖਿਡਾਰਨਾਂ ਨੂੰ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਮਜ਼ਬੂਤ ਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਐਸੋਸੀਏਸ਼ਨ ਮਹਿਲਾ ਸਾਈਕਲਿੰਗ ਨੂੰ ਜ਼ਮੀਨੀ ਪੱਧਰ ਤੋਂ ਮਜ਼ਬੂਤ ਕਰਨ ਲਈ ਵਚਨਬੱਧ ਹੈ। ਅੱਜ ਹੋਏ ਵਿਮੈਨ ਐਲੀਟ ਵਰਗ ਦੇ 16 ਕਿਲੋਮੀਟਰ ਰੋਡ ਰੇਸ ਮੁਕਾਬਲੇ ਵਿੱਚ ਲੁਧਿਆਣਾ ਦੀ ਪ੍ਰੀਤੀ ਨੇ 39 ਮਿੰਟ 10.997 ਸਕਿੰਟ ਦਾ ਸਮਾਂ ਲੈ ਕੇ ਸੋਨ ਤਗ਼ਮਾ ਜਿੱਤਿਆ। ਲੁਧਿਆਣਾ ਦੀ ਹੀ ਤਨਵੀਰ ਕੌਰ ਨੇ ਚਾਂਦੀ ਤੇ ਸੰਗਰੂਰ ਦੀ ਸਵਰੀਨ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਇਸੇ ਤਰ੍ਹਾਂ ਵਿਮੈਨ ਜੂਨੀਅਰ ਵਰਗ ਦੀ 16 ਕਿਲੋਮੀਟਰ ਰੋਡ ਰੇਸ ਵਿੱਚ ਲੁਧਿਆਣਾ ਦੀ ਅੰਸ਼ਿਕਾ ਨੇ 38 ਮਿੰਟ 45.177 ਸਕਿੰਟ ਨਾਲ ਪਹਿਲਾ, ਲੁਧਿਆਣਾ ਦੀ ਮਹਿਕਪ੍ਰੀਤ ਕੌਰ ਨੇ ਚਾਂਦੀ ਅਤੇ ਲੁਧਿਆਣਾ ਦੀ ਸਿਮਰਨਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ।

ਦੋ ਸੌ ਮੀਟਰ ਦੌੜ ਵਿੱਚ ਅਰਵਿੰਦਰ ਸਿੰਘ ਅੱਵਲ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ ): ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਬਲਾਕ ਭਵਾਨੀਗੜ੍ਹ ਦੇ ਮੁਕਾਬਲਿਆਂ ਦੇ ਦੂਜੇ ਦਿਨ ਵੀ ਖਿਡਾਰੀਆਂ ਦਾ ਜੋਸ਼ ਸਿਖਰਾਂ ’ਤੇ ਰਿਹਾ। ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਐਥਲੈਟਿਕਸ, ਖੋ-ਖੋ, ਫੁੱਟਬਾਲ ਅਤੇ ਵਾਲੀਬਾਲ ਦੇ ਬਲਾਕ ਪੱਧਰੀ ਮੁਕਾਬਲੇ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ, ਘਰਾਚੋਂ ਵਿੱਚ ਜਦਕਿ ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ ਦੇ ਮੁਕਾਬਲੇ ਬੈਰਾਗੀ ਬਾਬਾ ਬੰਦਾ ਸਿੰਘ ਬਹਾਦਰ ਸਟੇਡੀਅਮ, ਪੰਨਵਾਂ ਵਿੱਚ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫੁਟਬਾਲ ਦੇ 21 ਤੋਂ 30 ਸਾਲ ਲੜਕਿਆਂ ਦੇ ਵਰਗ ਵਿੱਚ ਪਿੰਡ ਘਰਾਚੋਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਐਥਲੈਟਿਕਸ ਦੇ 200 ਮੀਟਰ ਦੌੜ ਮੁਕਾਬਲੇ ਵਿੱਚ ਅਰਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੀ 400 ਮੀਟਰ ਦੌੜ ਵਿੱਚ ਖੁਸ਼ਵੀਰ ਕੌਰ ਪਹਿਲੇ ਸਥਾਨ ’ਤੇ ਰਹੀ। ਵਾਲੀਬਾਲ ਅੰਡਰ-21 ਲੜਕਿਆਂ ਵਿੱਚ ਪਿੰਡ ਘਰਾਚੋਂ ਦੀ ਟੀਮ ਨੇ ਜਿੱਤ ਦਰਜ ਕੀਤੀ। ਇਸੇ ਤਰ੍ਹਾਂ 21 ਤੋਂ 30 ਸਾਲ ਲੜਕਿਆਂ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਘਰਾਚੋਂ ਦੀ ਟੀਮ ਨੇ ਜਿੱਤ ਹਾਸਲ ਕੀਤੀ।

Advertisement
Advertisement
×