ਪਿਉ-ਪੁੱਤ ਦੀ ਕੁੱਟਮਾਰ; 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਿਉ-ਪੁੱਤ ਦੀ ਕੁੱਟਮਾਰ; 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪੁਲੀਸ ਮੁਲਾਜ਼ਮ ਬਜ਼ੁਰਗ ਦੇ ਬਿਆਨ ਲੈਂਦੇ ਹੋਏ।

ਗੁਰਨਾਮ ਸਿੰਘ ਚੌਹਾਨ

ਪਾਤੜਾਂ, 5 ਜੁਲਾਈ

ਪਿੰਡ ਸ਼ੁਤਰਾਣਾ ਵਿੱਚ ਜ਼ਮੀਨੀ ਝਗੜੇ ਕਾਰਨ ਦਰਜਨ ਦੇ ਕਰੀਬ ਨੌਜਵਾਨਾਂ ਨੇ ਛੁੱਟੀ ਆਏ ਬੀਐਸਐਫ ਜਵਾਨ ਅਤੇ ਉਸ ਦੇ ਪਿਤਾ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਬਜ਼ੁਰਗ ਨੂੰ ਤੁਰੰਤ ਪਾਤੜਾਂ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਲੜਾਈ ਦੀ ਸੂਚਨਾ ਮਿਲਣ ’ਤੇ ਪੁਲੀਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਸਮੇਤ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਰਮਜੀਤ ਕੌਰ ਵਾਸੀ ਪਿੰਡ ਸ਼ੁਤਰਾਣਾ ਨੇ ਦੱਸਿਆ ਕਿ ਉਨ੍ਹਾਂ ਦਾ ਗੁਆਂਢੀਆਂ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲਦਾ ਸੀ, ਪੁਲੀਸ ਕੋਲ ਪੁੱਜੇ ਇਸ ਮਾਮਲੇ ’ਤੇ ਪੰਚਾਇਤ ਰੱਖੀ ਹੋਈ ਸੀ ਪਰ ਬਾਰਡਰ ਸਕਿਉਰਿਟੀ ਫੋਰਸ ’ਚ ਨੌਕਰੀ ਕਰਦਾ ਲੜਕਾ ਛੁੱਟੀ ’ਤੇ ਆਇਆ ਸੀ ਜਦੋਂ ਆਪਣੇ ਪਿਤਾ ਨਾਲ ਕਾਰ ’ਤੇ ਘਰ ਆ ਰਿਹਾ ਸੀ ਤਾਂ ਪਿੰਡ ਦੇ ਕੁਝ ਵਿਅਕਤੀਆਂ ਨੇ ਆਪਣੇ ਕਈ ਸਾਥੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੀ ਕਾਰ ’ਤੇ ਹਮਲਾ ਕਰ ਦਿੱਤਾ। ਕਾਰ ਦੀ ਭੰਨ-ਤੋੜ ਕਰਦਿਆਂ ਉਨ੍ਹਾਂ ਦੀ ਕੁੱਟਮਾਰ ਕੀਤੀ। ਇਸ ਮਗਰੋਂ ਉਨ੍ਹਾਂ ਨੂੰ ਜ਼ਖਮੀ ਹਾਲਤ ’ਚ ਸਰਕਾਰੀ ਹਸਪਤਾਲ ਪਾਤੜਾਂ ਵਿੱਚ ਦਾਖਿਲ ਕਰਵਾਇਆ ਗਿਆ ਹੈ। ਪਰਮਜੀਤ ਕੌਰ ਨੇ ਮੰਗ ਕੀਤੀ ਕਿ ਉਸ ਦੇ ਪੁੱਤਰ ਅਤੇ ਪਤੀ ਉੱਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੜਤਾਲੀਆ ਅਫ਼ਸਰ ਬੂਟਾ ਸਿੰਘ ਨੇ ਕਿਹਾ ਕਿ ਜ਼ਖਮੀ ਪ੍ਰੀਤਮ ਸਿੰਘ ਦੇ ਬਿਆਨਾਂ ’ਤੇ ਸਿਮਰਨਜੀਤ ਸਿੰਘ, ਸ਼ਰਨਜੀਤ ਸਿੰਘ, ਗੁਰਵਿੰਦਰ ਸਿੰਘ, ਜਸਬੀਰ ਸਿੰਘ ਵਾਸੀਆਨ ਸ਼ੁਤਰਾਣਾ, ਜਗਤਾਰ ਸਿੰਘ ਵਾਸੀ ਰਾਮਪੁਰ ਗੁੱਜਰਾ ਥਾਣਾ ਮੂਨਕ, ਰਮਨ ਸਿੰਘ ਵਾਸੀ ਮੂਨਕ, ਸੋਨੀ ਸਿੰਘ ਵਾਸੀ ਸਾਗਰਾ, ਧਿਆਨ ਸਿੰਘ ਵਾਸੀ ਸ਼ੁਤਰਾਣਾ ਤੇ 3 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਜਗਤਾਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ ਬਾਕੀ ਫ਼ਰਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ ਅਤੇ ਛੇਤੀ ਹੀ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All