ਕਰੋਨਾ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਸਥਿਤੀ ਦਾ ਜਾਇਜ਼ਾ

ਕਰੋਨਾ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਸਥਿਤੀ ਦਾ ਜਾਇਜ਼ਾ

ਸ਼ਹਿਰ ਦਾ ਦੌਰਾ ਕਰਦੇ ਹੋਏ ਡਿਪਟੀ ਕਮਿਸ਼ਨਰ, ਐੱਸਐੱਸਪੀ ਤੇ ਹੋਰ ਅਧਿਕਾਰੀ।

ਸਰਬਜੀਤ ਸਿੰਘ ਭੰਗੂ
ਪਟਿਆਲਾ, 14 ਜੁਲਾਈ     
          

ਕਰੋਨਾ ਮਹਾਮਾਰੀ  ਦੇ ਵਧ ਰਹੇ ਪ੍ਰਕੋਪ ਦੇ ਚੱਲਦਿਆਂ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ, ਨਿਗਮ ਕਮਿਸ਼ਨਰ ਪੂਨਮਦੀਪ ਕੌਰ, ਐੱਸਪੀ ਸਿਟੀ ਵਰੁਣ ਸ਼ਰਮਾ, ਏਡੀਸੀ (ਜ) ਪੂਜਾ ਸਿਆਲ ਗਰੇਵਾਲ ਅਤੇ ਹੋਰ ਅਧਿਕਾਰੀਆਂ ਸਮੇਤ ਸਥਾਨਕ ਸ਼ਹਿਰ ਦੇ ਰਾਘੋਮਾਜਰਾ, ਤੋਪਖਾਨਾ ਮੋੜ ਅਤੇ ਕੜਾਹ ਵਾਲਾ ਚੌਕ ਆਦਿ ਕੰਟੇਨਮੈਂਟ ਜ਼ੋਨਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸੇ ਦੌਰਾਨ ਗ੍ਰਹਿ ਅਤੇ ਨਿਆਂ ਮਾਮਲੇ ਵਿਭਾਗ  ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਉਨ੍ਹਾਂ ਨੇ  ਜ਼ਿਲ੍ਹੇ ਅੰਦਰ ਸਮਾਜਿਕ ਇਕੱਠਾਂ, ਹੋਰ ਇਕੱਠਾਂ, ਕੰਮ ਦੇ ਸਥਾਨਾਂ ਆਦਿ ਸਬੰਧੀਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਨਤਕ ਇਕੱਤਰਤਾ ਨੂੰ ਪੰਜ ਵਿਅਕਤੀਆਂ ਤੱਕ ਅਤੇ ਵਿਆਹ/ਹੋਰ ਸਮਾਜਿਕ ਸਮਾਗਮਾਂ ’ਚ 30 ਵਿਅਕਤੀਆਂ ਦੀ ਇਕੱਤਰਤਾ ਤੱਕ ਸੀਮਤ ਕੀਤਾ ਗਿਆ ਹੈ। ਪਰ ਅੰਤਿਮ ਸਸਕਾਰ ਦੇ ਮਾਮਲੇ ਵਿੱਚ 20 ਜਣਿਆਂ ਦੀ ਗਿਣਤੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਮੈਰਿਜ ਪੈਲੇਸਾਂ/ਹੋਟਲਾਂ/ਹੋਰ ਵਪਾਰਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਮਾਣਿਤ ਕਰਨਾ ਲਾਜਮੀ ਹੋਵੇਗਾ ਕਿ ਅੰਦਰੂਨੀ ਥਾਵਾਂ ਤੋਂ ਹਵਾ ਦੀ ਨਿਕਾਸੀ ਲਈ ਢੁਕਵੇਂ ਬੰਦੋਬਸਤ ਕੀਤੇ ਗਏ ਹਨ ਅਤੇ ਜਿਹੜੇ ਮੈਰਿਜ ਪੈਲੇਸ, ਹੋਟਲ ਆਦਿ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਦਾ ਲਾਇਸੈਂਸ ਰੱਦ ਹੋਵੇਗਾ। ਕੰਮ ਵਾਲੀਆਂ ਥਾਵਾਂ/ ਦਫ਼ਤਰਾਂ/ਤੰਗ ਥਾਵਾਂ ’ਚ ਮਾਸਕ ਪਹਿਨਣਾ ਲਾਜ਼ਮੀ ਹੈ।  ਡਿਪਟੀ  ਕਮਿਸ਼ਨਰ ਨੇ ਕਿਹਾ ਕਿ  ਕੋਵਿਡ-19 ਦੇ ਬਾਕੀ ਇਹਤਿਆਤਨ ਪ੍ਰੋਟੋਕਾਲ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 ਤੇ 60 ਸਮੇਤ  ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All