ਸਹਾਇਕ ਪ੍ਰੋਫੈਸਰਾਂ ਦਾ ਧਰਨਾ ਮੁੜ ਸ਼ੁਰੂ
ਪਟਿਆਲਾ (ਪੱਤਰ ਪ੍ਰੇਰਕ): ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕੰਟਰੈਕਟ ਆਧਾਰਿਤ ਸਹਾਇਕ ਪ੍ਰੋਫੈਸਰਾਂ ਵੱਲੋਂ ਕੁਝ ਦਿਨ ਪਹਿਲਾਂ ਮੁਲਤਵੀ ਕੀਤਾ ਗਿਆ ਧਰਨਾ ਅੱਜ ਮੁੜ ਸ਼ੁਰੂ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਅਦਾਰੇ ਜਿਨ੍ਹਾਂ ਵਿੱਚ ਯੂਨੀਵਰਸਿਟੀ ਮੇਨ ਕੈਂਪਸ, ਕਾਂਸਟੀਚੂਐਂਟ ਕਾਲਜ,...
Advertisement
ਪਟਿਆਲਾ (ਪੱਤਰ ਪ੍ਰੇਰਕ): ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕੰਟਰੈਕਟ ਆਧਾਰਿਤ ਸਹਾਇਕ ਪ੍ਰੋਫੈਸਰਾਂ ਵੱਲੋਂ ਕੁਝ ਦਿਨ ਪਹਿਲਾਂ ਮੁਲਤਵੀ ਕੀਤਾ ਗਿਆ ਧਰਨਾ ਅੱਜ ਮੁੜ ਸ਼ੁਰੂ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਅਦਾਰੇ ਜਿਨ੍ਹਾਂ ਵਿੱਚ ਯੂਨੀਵਰਸਿਟੀ ਮੇਨ ਕੈਂਪਸ, ਕਾਂਸਟੀਚੂਐਂਟ ਕਾਲਜ, ਨੇਬਰ ਹੁੱਡ ਕੈਂਪਸ ਅਤੇ ਰਿਜਨਲ ਸੈਂਟਰ ਸ਼ਾਮਲ ਹਨ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਵੱਲੋਂ 22 ਅਪਰੈਲ ਤੋਂ ਸੱਤਵਾਂ ਪੇਅ ਕਮਿਸ਼ਨ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਲੰਘੀ 5 ਜੂਨ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ। ਭਰੋਸੇ ਮਗਰੋਂ ਪ੍ਰੋਫੈਸਰਾਂ ਵੱਲੋਂ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਲਗਭਗ 2 ਹਫ਼ਤੇ ਲੰਘਣ ਦੇ ਬਾਵਜੂਦ ਮੰਗਾਂ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਕਟਾ ਆਗੂਆਂ ਨੇ ਕਿਹਾ ਕਿ ਉਹ ਇਸ ਵਾਰ ਝਾਂਸੇ ਵਿੱਚ ਨਹੀਂ ਆਉਣਗੇ ਤੇ ਹੱਕਾਂ ਲਈ ਆਰ ਪਾਰ ਦੀ ਲੜਾਈ ਲੜਨਗੇ।
Advertisement
Advertisement