ਸ਼ਹਬਿਾਜ਼ ਸਿੰਘ
ਘੱਗਾ, 22 ਜਨਵਰੀ
ਹਲਕਾ ਸ਼ੁਤਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਨਿੰਦਰ ਕੌਰ ਲੂੰਬਾ ਨੇ ਅੱਜ ਬਾਦਸ਼ਾਹਪੁਰ ਵਿੱਚ ਬਾਜ਼ੀਗਰ ਭਾਈਚਾਰੇ ਵੱਲੋਂ ਕਰਵਾਏ ਪ੍ਰੋਗਰਾਮ ’ਚ ਸ਼ਾਮਲ ਹੁੰਦਿਆਂ ਕਿਹਾ ਕਿ ਬਾਜ਼ੀਗਰ ਭਾਈਚਾਰੇ ਦੀ ਭਲਾਈ ਲਈ ਬਾਦਲ ਸਰਕਾਰ ਹੁੰਦਿਆਂ ਕਾਫੀ ਕੰਮ ਹੋਏ। ਇਸ ਮੌਕੇ ਪੰਜਾਬ ਬਾਜ਼ੀਗਰ ਫਰੰਟ ਦੇ ਆਗੂਆਂ ਗੁਰਚਰਨ ਸਿੰਘ, ਦਵਿੰਦਰ ਦਿਆਲ ਤੇ ਮੇਜਰ ਸਿੰਘ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਇਸੇ ਦੌਰਾਨ ਹਰਚੰਦਪੁਰਾ ਦੇ ਵੱਡੀ ਗਿਣਤੀ ਪਰਿਵਾਰ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਕਾਂਗਰਸ ਨੇ ਪੰਜਾਬ ਦੇ ਵਿਕਾਸ ਨੂੰ ਲੀਹੋਂ ਲਾਹਿਆ: ਬੀਬੀ ਲੂੰਬਾ
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਹਲਕਾ ਸ਼ੁਤਰਾਣਾ ਤੋਂ ਅਕਾਲੀ-ਬਸਪਾ ਗੱਠਜੋੜ ਦੀ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਨੇ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ। ਇਸ ਦੌਰਾਨ ਪਿੰਡ ਸੇਲਵਾਲਾ ਵਿੱਚ ਬੀਬੀ ਲੂੰਬਾ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਲੱਡੂਆਂ ਨਾਲ ਤੋਲਿਆ। ਬੀਬੀ ਲੂੰਬਾ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਦੀ ਲੀਹ ਉੱਤੇ ਚੱਲੇ ਪੰਜਾਬ ਨੂੰ ਪਟੜੀ ਤੋਂ ਉਤਾਰ ਕੇ ਰੱਖ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਨੇ ਕਿਹਾ ਕਿ ਲੋਕਾਂ ਵਿਚ ਬੀਬੀ ਲੂੰਬਾ ਦੀ ਚੋਣ ਮੁਹਿੰਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ।