DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

protest: ਹਮਲੇ ਦਾ ਮਾਮਲਾ: ਪਾਤੜਾਂ-ਜਾਖਲ ਰੋਡ ’ਤੇ ਆਵਾਜਾਈ ਠੱਪ ਕੀਤੀ

ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ; ਕਾਰਵਾੲੀ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ

  • fb
  • twitter
  • whatsapp
  • whatsapp
featured-img featured-img
ਖਾਨੇਵਾਲ ਵਿੱਚ ਪਾਤੜਾਂ-ਜਾਖਲ ਰੋਡ ’ਤੇ ਧਰਨਾ ਦਿੰਦੇ ਹੋਏ ਲੋਕ।
Advertisement
ਪਿੰਡ ਖਾਨੇਵਾਲ ’ਚ ਲਗਪਗ ਦੋ ਮਹੀਨੇ ਪਹਿਲਾਂ ਵਿਆਹ ਸਮਾਗਮ ਵਿੱਚ ਚੱਲਦੇ ਡੀ ਜੇ ਦੌਰਾਨ ਹੋਏ ਝਗੜੇ ਮਗਰੋਂ ਘਰ ਉੱਤੇ ਹਮਲਾ ਕਰ ਕੇ ਨੌਜਵਾਨ ਨੂੰ ਜ਼ਖਮੀ ਕਰਨ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਕਤਲ ਦੀਆਂ ਧਾਰਾਵਾਂ ਤਹਿਤ ਨਾਮਜ਼ਦ ਕੀਤੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਪਿੰਡ ਖਾਨੇਵਾਲ ਦੇ ਬੱਸ ਸਟੈਂਡ ’ਤੇ ਧਰਨਾ ਲਾ ਕੇ ਪਾਤੜਾਂ-ਜਾਖਲ ਰੋਡ ਉੱਤੇ ਆਵਾਜਾਈ ਠੱਪ ਕੀਤੀ। ਪ੍ਰਦਰਸ਼ਨਕਾਰੀਆਂ ਨੇ ‘ਆਪ’ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦਾ ਪਤਾ ਲੱਗਦਿਆਂ ਹੀ ਥਾਣਾ ਮੁੱਖੀ ਪਾਤੜਾਂ ਹਰਪ੍ਰੀਤ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਹਮਲੇ ਦੇ ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਬੰਧੀ ਜਾਣਕਾਰੀ ਦਿੰਦਿਆਂ ਜਲਦੀ ਹੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ, ਜਿਸ ਮਗਰੋਂ ਧਰਨਾਕਾਰੀਆਂ ਨੇ ਜਾਮ ਖੋਲ੍ਹ ਦਿੱਤਾ।

ਖਾਨੇਵਾਲ ਵਾਸੀ ਬਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਿੱਚ ਵਿਆਹ ਸਮਾਗਮ ਦੌਰਾਨ 5 ਤੇ 6 ਮਾਰਚ ਦੀ ਦਰਮਿਆਨੀ ਰਾਤ ਨੂੰ ਡੀ ਜੇ ਚੱਲ ਰਿਹਾ ਸੀ। ਵਿਆਹ ਵਾਲੇ ਘਰ ਦੇ ਜਵਾਈ ਸੁੱਖ ਰਾਮ ਵਾਸੀ ਫਰਵਾਹੀ ਜ਼ਿਲ੍ਹਾ ਬਰਨਾਲਾ ਦਾ ਉਨ੍ਹਾਂ ਦੇ ਪੁੱਤਰ ਸਦੀਕ ਰਾਮ ਨਾਲ ਝਗੜਾ ਹੋ ਗਿਆ ਜਿਸ ਦੌਰਾਨ ਸੁੱਖ ਰਾਮ ਨੇ ਹਮਲਾ ਕਰਕੇ ਸਦੀਕ ਰਾਮ ਨੂੰ ਜ਼ਖਮੀ ਕਰ ਦਿੱਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਛੇ ਮਾਰਚ ਨੂੰ ਸੁੱਖ ਰਾਮ ਆਪਣੇ ਪਿੰਡ ਚਲਾ ਗਿਆ ਤੇ 8 ਮਾਰਚ ਨੂੰ ਦੁਪਹਿਰ ਸਮੇਂ 35-40 ਵਿਅਕਤੀਆਂ ਨਾਲ ਉਨ੍ਹਾਂ ਦੇ ਘਰ ਉੱਤੇ ਹਮਲਾ ਕਰਕੇ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ 9 ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ ਪਰ ਕਥਿਤ ਰਾਜਨੀਤਕ ਵਿਅਕਤੀ ਦੀ ਸ਼ਹਿ ’ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ, ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਧਰਨਾ ਲਾਉਣਾ ਪਿਆ ਹੈ।

Advertisement

ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ: ਐੱਸ ਐੱਚ ਓ

ਥਾਣਾ ਮੁਖੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਬਾਕੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Advertisement

Advertisement
×