ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਨਿੰਦਣਯੋਗ ਕਰਾਰ

ਨਾਭਾ ਜੇਲ੍ਹ ਤੋਂ ਅੱਜ ਬਿਕਰਮ ਮਜੀਠੀਆ ਨੂੰ ਪੇਸ਼ੀ ਲਈ ਲੈ ਕੇ ਜਾਣ ਦੀ ਰਿਪੋਰਟਿੰਗ ਕਰ ਰਹੇ ਪੀਟੀਸੀ ਦੇ ਸਥਾਨਕ ਪੱਤਰਕਾਰ ਸੰਜੀਵ ਸ਼ਰਮਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਪੁਲੀਸ ਨੇ ਆਪਣਾ ਕੰਮ ਕਰਨ ਤੋਂ ਰੋਕਿਆ ਤੇ ਉਨ੍ਹਾਂ ਦਾ ਮੋਬਾਈਲ ਫੜ...
Advertisement
ਨਾਭਾ ਜੇਲ੍ਹ ਤੋਂ ਅੱਜ ਬਿਕਰਮ ਮਜੀਠੀਆ ਨੂੰ ਪੇਸ਼ੀ ਲਈ ਲੈ ਕੇ ਜਾਣ ਦੀ ਰਿਪੋਰਟਿੰਗ ਕਰ ਰਹੇ ਪੀਟੀਸੀ ਦੇ ਸਥਾਨਕ ਪੱਤਰਕਾਰ ਸੰਜੀਵ ਸ਼ਰਮਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਪੁਲੀਸ ਨੇ ਆਪਣਾ ਕੰਮ ਕਰਨ ਤੋਂ ਰੋਕਿਆ ਤੇ ਉਨ੍ਹਾਂ ਦਾ ਮੋਬਾਈਲ ਫੜ ਲਿਆ। ਸਥਾਨਕ ਪ੍ਰੈੱਸ ਕਲੱਬ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ। ਪੀੜਤ ਸੰਜੀਵ ਸ਼ਰਮਾ ਨੇ ਦੱਸਿਆ ਕਿ ਉਹ ਜੇਲ੍ਹ ਦੇ ਬਾਹਰ ਨਾਭਾ ਭਵਾਨੀਗੜ੍ਹ ਰੋਡ ਉੱਪਰ ਖੜੇ ਰਿਪੋਰਟਿੰਗ ਕਰ ਰਹੇ ਸਨ। ਇਸ ਘਟਨਾ ਉਪਰੰਤ ਰਿਆਸਤ ਏ ਨਾਭਾ ਪ੍ਰੈੱਸ ਕਲੱਬ ਨੇ ਮੀਟਿੰਗ ਕੀਤੀ ਅਤੇ ਐੱਸਐੱਸਪੀ ਪਟਿਆਲਾ ਨਾਲ ਸੰਪਰਕ ਕੀਤਾ। ਐੱਸਐੱਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਉਹ ਮਾਮਲੇ ਦਾ ਪਤਾ ਲਗਾਉਣਗੇ। ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਕਲੱਬ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪ੍ਰੈੱਸ ਦੀ ਆਜ਼ਾਦੀ ਉੱਪਰ ਹਮਲਾ ਨਿੰਦਣਯੋਗ ਹੈ।

 

Advertisement

Advertisement