ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਗਰੂਕਤਾ
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਪੰਜਾਬ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਇੱਥੇ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ...
Advertisement
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਪੰਜਾਬ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਇੱਥੇ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸੂਬੇ ਦੇ ਹਰ ਵਰਗ ਲਈ ਵਿਕਾਸ ਦੀ ਨਵੀਂ ਦਿਸ਼ਾ ਖੋਲ੍ਹੀ ਹੈ। ਪੰਜਾਬ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਸਰਕਾਰ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੋੜਵੰਦ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਦਿੱਤਾ ਜਾ ਰਿਹਾ ਹੈ। ਇਸ ਮੌਕੇ ਜਤਿੰਦਰ ਸਿੰਘ ਫ਼ੌਜੀ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ।
Advertisement
Advertisement
×

