ਐੱਨ ਐਸ ਐੱਸ ਵਿਭਾਗ ਵੱਲੋਂ ਜਾਗਰੂਕਤਾ ਪ੍ਰੋਗਰਾਮ
ਪੰਜਾਬੀ ਯੂਨੀਵਰਸਿਟੀ ਦੇ ਐੱਨ ਐੱਸ ਐੱਸ ਵਿਭਾਗ ਵੱਲੋਂ ‘ਯੁਵਾ ਕਨੈਕਟ’ ਸਿਰਲੇਖ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੀ ਅਗਵਾਈ ਕਰਦਿਆਂ ਐੱਨ ਐੱਸ ਐੱਸ ਦੇ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ...
Advertisement
ਪੰਜਾਬੀ ਯੂਨੀਵਰਸਿਟੀ ਦੇ ਐੱਨ ਐੱਸ ਐੱਸ ਵਿਭਾਗ ਵੱਲੋਂ ‘ਯੁਵਾ ਕਨੈਕਟ’ ਸਿਰਲੇਖ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੀ ਅਗਵਾਈ ਕਰਦਿਆਂ ਐੱਨ ਐੱਸ ਐੱਸ ਦੇ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਜਿਸ ਦੌਰਾਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮਇੰਦਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਅੱਗੇ ਆ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਹੀ ਉਚੇਚੇ ਤੌਰ ’ਤੇ ਸ਼ਾਮਲ ਹੋਏ ਪਲੇਸਮੈਂਟ ਸੈਲ ਦੇ ਡਾਇਰੈਕਟਰ ਡਾ. ਜਸਵਿੰਦਰ ਸਿੰਘ ਨੇ ਵੀ ਵਿਚਾਰ ਪੇਸ਼ ਕੀਤੇ।
ਇਸ ਦੌਰਾਨ ਪੀ ਪੀ ਟੀ ਪੇਸ਼ਕਾਰੀ ਨਾਲ਼ ਵਾਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਯੂਥ ਆਈਕਨ ਉਜਵਸ ਚੌਹਾਨ ਨੇ ਪੰਜ ਪ੍ਰਾਣ ਅਤੇ 11 ਸੰਕਲਪ ਬਾਰੇ ਵਿਸਥਾਰ ਨਾਲ਼ ਗੱਲ ਕੀਤੀ।
Advertisement
Advertisement
Advertisement
×

