ਪਰਾਲੀ ਨਾ ਸਾੜਨ ਲਈ ਜਾਗਰੂਕਤਾ ਰੈਲੀ
ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਵਿੱਚ ਪ੍ਰਿੰਸੀਪਲ ਗੁਰਵੀਨ ਕੌਰ ਦੀ ਅਗਵਾਈ ਹੇਠ ਐੱਨ. ਐੱਸ.ਐੱਸ ਵਿਭਾਗ ਵੱਲੋਂ ਸੱਤ ਰੋਜ਼ਾ ਕੈਂਪ ਵਿੱਚ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਨਾ ਸਾੜਨ ਦੇ ਮਿਸ਼ਨ ਤਹਿਤ ਨਿਆਲ ਪਿੰਡ ਤੋਂ ਪਾਤੜਾਂ ਸ਼ਹਿਰ ਤੱਕ ਜਾਗਰੂਕਤਾ ਰੈਲੀ ਕੀਤੀ...
Advertisement
ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਵਿੱਚ ਪ੍ਰਿੰਸੀਪਲ ਗੁਰਵੀਨ ਕੌਰ ਦੀ ਅਗਵਾਈ ਹੇਠ ਐੱਨ. ਐੱਸ.ਐੱਸ ਵਿਭਾਗ ਵੱਲੋਂ ਸੱਤ ਰੋਜ਼ਾ ਕੈਂਪ ਵਿੱਚ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਨਾ ਸਾੜਨ ਦੇ ਮਿਸ਼ਨ ਤਹਿਤ ਨਿਆਲ ਪਿੰਡ ਤੋਂ ਪਾਤੜਾਂ ਸ਼ਹਿਰ ਤੱਕ ਜਾਗਰੂਕਤਾ ਰੈਲੀ ਕੀਤੀ ਗਈ। ਪ੍ਰਿੰਸੀਪਲ ਗੁਰਵੀਨ ਕੌਰ ਨੇ ਕਾਲਜ ਕੈਂਪਸ ਤੋਂ ਹਰੀ ਝੰਡੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ। ਪ੍ਰੋਗਰਾਮ ਅਫ਼ਸਰ ਹਰਮੀਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਰੈਲੀ ਦੌਰਾਨ ਘਰਾਂ ਵਿੱਚ ਜਾ ਕੇ ਲੋਕਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ। ਰੈਲੀ ਵਿੱਚ ਪ੍ਰੋਗਰਾਮ ਅਫ਼ਸਰ ਰੇਨੂੰ ਰਾਣੀ ਸਣੇ 100 ਵਾਲੰਟੀਅਰਾਂ ਨੇ ਹਿੱਸਾ ਲਿਆ।
Advertisement
Advertisement