‘ਮਿਸ਼ਨ ਫ਼ਤਿਹ’ ਤਹਿਤ ਜਾਗਰੂਕਤਾ ਰੈਲੀ

‘ਮਿਸ਼ਨ ਫ਼ਤਿਹ’ ਤਹਿਤ ਜਾਗਰੂਕਤਾ ਰੈਲੀ

ਬਲਬੇੜਾ ਵਿੱਚ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਦੇ ਹੋਏ ਕਰਨਲ ਬਲਦੇਵ ਸਿੰਘ ਤੇ ਹੋਰ। -ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 6 ਜੁਲਾਈ

ਜੀਓਜੀ ਖੁਸ਼ਹਾਲੀ ਦੇ ਰਾਖਿਆਂ ਦਾ ਕੋਵਿਡ-19 ਖ਼ਿਲਾਫ਼ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੰਭ ਕੀਤੇ ‘ਮਿਸ਼ਨ ਫ਼ਤਿਹ’ ਦੀ ਸਫ਼ਲਤਾ ਲਈ ਪਿੰਡ-ਪਿੰਡ ਪ੍ਰਚਾਰ ਨਿਰੰਤਰ ਜਾਰੀ ਹੈ। ਇਸੇ ਤਹਿਤ ਬਲਬੇੜਾ ਤੋਂ ਬ੍ਰਿਗੇਡੀਅਰ ਡੀਐੱਸ ਗਰੇਵਾਲ ਦੀ ਅਗਵਾਈ ਹੇਠ ਕਰਨਲ ਬਲਦੇਵ ਸਿੰਘ ਤਹਿਸੀਲ ਹੈੱਡ ਵੱਲੋਂ ਜੀਓਜੀ ਦੀ ਵਿਸ਼ਾਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕੋਵਿਡ-19 ਖ਼ਿਲਾਫ਼ ਆਰੰਭ ਕੀਤੇ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ। ਇਹ ਜਾਗਰੂਕਤਾ ਰੈਲੀ ਪਿੰਡ ਬਲਬੇੜਾ, ਸੱਸੀ ਬ੍ਰਾਹਮਣਾ, ਭਗਵਾਨਪੁਰ, ਸੱਸਾ ਗੁੱਜਰਾਂ, ਰਾਮਨਗਰ, ਰੰਧਾਵਾ ਤੋਂ ਹੁੰਦੇ ਹੋਏ ਪਿੰਡ ਕਰਹਾਲੀ ਸਾਹਿਬ ਵਿੱਚ ਸਮਾਪਤ ਹੋਈ। ਇਸ ਰੈਲੀ ਨੂੰ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।

ਇਸ ਦੌਰਾਨ ਜੀਓਜੀ ਟੀਮ ਨੇ ਲੋਕਾਂ ਨੂੰ ਕੋਵਿਡ-19 ਖ਼ਿਲਾਫ਼ ਸਾਵਧਾਨੀਆਂ ਵਰਤਣ ਦਾ ਸੁਨੇਹਾ ਦੇਣ ਲਈ ਆਪਣੇ ਹੱਥ ਨੂੰ ਹਰ ਘੰਟੇ ਬਾਅਦ ਸਾਬਣ ਨਾਲ ਧੋਣ, ਆਪਸੀ ਦੂਰੀ ਰੱਖਣ, ਮਾਸਕ ਪਾਉਣ, ਬੇਲੋੜੀ ਆਵਾਜਾਈ ਤੋਂ ਗੁਰੇਜ਼ ਕਰਨ ਅਤੇ ਕੋਵਾ ਐਪ ਡਾਊਨ ਲੋਡ ਕਰਕੇ ਮਿਸ਼ਨ ਫ਼ਤਿਹ ਨਾਲ ਜੁੜਨ ਬਾਰੇ ਵੀ ਜਾਗਰੂਕ ਕੀਤਾ ਗਿਆ।

ਸਹਿਕਾਰੀ ਸਭਾਵਾਂ ਨੇ ‘ਮਿਸ਼ਨ ਫ਼ਤਿਹ’ ਨੂੰ ਘਰ-ਘਰ ਪਹੁੰਚਾਇਆ

ਪਟਿਆਲਾ (ਖੇਤਰੀ ਪ੍ਰਤੀਨਿਧ): ਸਹਿਕਾਰਤਾ ਵਿਭਾਗ ਵੱਲੋੋਂ ‘ਮਿਸ਼ਨ ਫ਼ਤਿਹ’ ਤਹਿਤ ਜਾਗਰੂਕਤਾ ਮੁਹਿੰਮ ਚਲਾ ਕੇ ਪ੍ਰਚਾਰ ਵਹੀਕਲਾਂ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਮਿਤਾਬ ਬਚਨ ਅਤੇ ਹੋਰ ਸੈਲੀਬ੍ਰਿਟੀਜ਼ ਦਾ ਕੋਵਿਡ-19 ਤੋਂ ਬਚਣ ਲਈ ਰਿਕਾਰਡ ਕੀਤਾ ਸੁਨੇਹਾ ਸੁਣਾਇਆ ਗਿਆ। ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ 264 ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾਵਾਂ ਹਨ। ਇਨ੍ਹਾਂ ਸਾਰੀਆਂ ਸਭਾਵਾਂ ਵੱਲੋਂ ਹੀ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ ਅੱਜ ਮਿਸ਼ਨ ਫ਼ਤਿਹ ਤਹਿਤ ਪ੍ਰਚਾਰ ਮੁਹਿੰਮ ਚਲਾਈ ਗਈ। ਸਹਿਕਾਰਤਾ ਵਿਭਾਗ ਦੇ ਡਿਪਟੀ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ ਦੀ ਅਗਵਾਈ ਹੇਠ 50 ਇੰਸਪੈਕਟਰਾਂ ਵੱਲੋਂ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਮਿਸ਼ਨ ਫ਼ਤਿਹ ਦੇ ਮੁੱਖ ਮੰਤਰੀ ਦੇ ਸੁਨੇਹੇ ਵਾਲੇ ਛਪਵਾਏ ਗਏ ਪੈਂਫਲਟਸ ਵੀ ਵੰਡੇ ਗਏ। ਸਹਾਇਕ ਰਜਿਸਟਰਾਰ ਸਮਾਣਾ ਕਮਲਜੀਤ ਸਿੰਘ ਅਤੇ ਸਹਾਇਕ ਰਜਿਸਟਰਾਰ ਦਫ਼ਤਰ ਪਟਿਆਲਾ, ਨਾਭਾ ਤੇ ਰਾਜਪੁਰਾ ਦਫ਼ਤਰਾਂ ਵੱਲੋਂ ਆਪਣੇ ਅਧੀਨ ਆਉਂਦੀਆਂ ਸੁਸਾਇਟੀਆਂ ਵਿਚ ਲੋਕਾਂ ਨੂੰ ਮਿਸ਼ਨ ਫ਼ਤਹਿ ਨਾਲ ਜੋੜਿਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All