DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਸੈਮੀਨਾਰ

ਪੱਤਰ ਪ੍ਰੇਰਕ ਪਟਿਆਲਾ, 22 ਅਕਤੂਬਰ ਜ਼ਿਲ੍ਹਾ ਯੂਥ ਅਫ਼ਸਰ ਪਟਿਆਲਾ ਵੀਰਦੀਪ ਕੌਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਸਹਿਯੋਗ ਨਾਲ ਕਰਵਾਇਆ ਗਿਆ। ਜ਼ਿਲ੍ਹਾ ਯੂਥ ਅਫ਼ਸਰ ਵੀਰ...

  • fb
  • twitter
  • whatsapp
  • whatsapp
featured-img featured-img
ਮਹਿਮਾਨਾਂ ਨੂੰ ਸਨਮਾਨਦੇ ਹੋਏ ਪ੍ਰਬੰਧਕ। ਫੋਟੋ: ਅਕੀਦਾ
Advertisement

ਪੱਤਰ ਪ੍ਰੇਰਕ

ਪਟਿਆਲਾ, 22 ਅਕਤੂਬਰ

Advertisement

ਜ਼ਿਲ੍ਹਾ ਯੂਥ ਅਫ਼ਸਰ ਪਟਿਆਲਾ ਵੀਰਦੀਪ ਕੌਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਸਹਿਯੋਗ ਨਾਲ ਕਰਵਾਇਆ ਗਿਆ। ਜ਼ਿਲ੍ਹਾ ਯੂਥ ਅਫ਼ਸਰ ਵੀਰ ਦੀਪ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਕੇ ਸਿੱਖਿਅਤ ਕਰਨਾ ਅਤੇ ਉਨ੍ਹਾਂ ਰਾਹੀਂ ਸਮਾਜ ਨੂੰ ਸੇਧ ਦਿਵਾਉਣੀ ਹੈ। ਸੈਮੀਨਾਰ ਵਿੱਚ ਡਾਕਟਰ ਜਸਵਿੰਦਰ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਪਟਿਆਲਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।

Advertisement

ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਬੱਚਿਆਂ ਨੂੰ ਤੋਂ ਦੂਰ ਰਹਿਣ ਲਈ ਸਹੁੰ ਚੁਕਾਈ। ਮਹਿੰਦਰ ਪਾਲ ਸਿੰਘ ਕੌਂਸਲਰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਨੇ ਵੀ ਨੌਜਵਾਨਾਂ ਨੂੰ ਆਪਣੇ ਸਮਾਜ ਨੂੰ ਨਸ਼ੇ ਦੀ ਘੁਣ ਤੋਂ ਬਚਾਉਣ ਹਿੱਤ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ। ਅੰਮ੍ਰਿਤਪਾਲ ਸਿੰਘ ਸਾਕੇਤ ਹਸਪਤਾਲ ਪਟਿਆਲਾ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਨੂੰ ਫੈਲਣ ਤੋਂ ਰੋਕਣ ਲਈ ਆਪਣੇ ਆਲੇ ਦੁਆਲੇ ਜਾਗਰੂਕਤਾ ਫੈਲਾਉਣ ਹਿੱਤ ਉਤਸ਼ਾਹਿਤ ਕੀਤਾ। ਇਸ ਮੌਕੇ ਸਟੇਜ ਸੰਚਾਲਨ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਅਤੇ ਸਹਾਇਕ ਪ੍ਰੋਫੈਸਰ ਡਾਕਟਰ ਹਰਜੋਤ ਕੌਰ ਨੇ ਕੀਤਾ। ਇਸ ਮੌਕੇ ਰੁਪਿੰਦਰ ਸਿੰਘ ਮਨਿੰਦਰ ਸਿੰਘ ਮਲਕੀਤ ਸਿੰਘ ਸੁਖਵਿੰਦਰ ਸਿੰਘ ਅਤੇ ਪਾਲੀ ਹਾਜ਼ਰ ਰਹੇ।

Advertisement
×