ਰਾਜਪੁਰਾ: ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਪੰਜਾਬ ਅਤੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਫਾਊਡੇਸ਼ਨ ਦੇ ਪ੍ਰਧਾਨ ਐਡਵੋਕੇਟ ਕਿਸ਼ਨ ਸਿੰਘ, ਸ਼ੁਸ਼ੀਲ ਭਾਰਦਵਾਜ, ਪਰਮਿੰਦਰ ਕੌਰ, ਸੋਨੀਕਾ ਸ਼ਰਮਾ, ਹਰਮਨਦੀਪ ਸਿੰਘ ਅਤੇ ਹਰੀ ਰਾਮ ਅਗਨੀਹੋਤਰੀ ਦੀ ਸਾਂਝੀ ਅਗਵਾਈ ਵਿੱਚ ਸਮਾਰੋਹ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਪੰਜਾਬ ਅਤੇ ਬਾਰ ਐਸੋਸੀਏਸ਼ਨ ਵੱਲੋਂ ਹਲਕਾ ਵਿਧਾਇਕ ਨੀਨਾ ਮਿੱਤਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੀਨਾ ਮਿੱਤਲ ਨੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਸਮਾਜ ਦੇ ਹੋਰਨਾਂ ਵਰਗਾਂ ਦੇ ਨਾਲ ਵਕੀਲਾਂ ਦਾ ਸਹਿਯੋਗ ਵੀ ਜ਼ਰੂਰੀ ਹੈ। ਇਸ ਮੌਕੇ ਗੀਤਾ ਭਾਰਤੀ, ਤੇਜਿੰਦਰ ਸਿੰਘ ਬਾਠ, ਜਸਲੀਨ ਮੋਖਾ, ਅੰਕੂਰ ਕੋਡਲ, ਰਵਿੰਦਰ ਸਿੰਘ ਮੌਜੂਦ ਸਨ। -ਪੱਤਰ ਪ੍ਰੇਰਕ