ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਬਾਘਾ ਪੁਰਾਣਾ ਵਿੱਚ ਕੀਤੀ ਜਾ ਰਹੀ ਆਮ ਆਦਮੀ ਪਾਰਟੀ ਦੀ ਰੈਲੀ ਸਬੰਧੀ ਅੱਜ ਇਥੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਪਾਰਟੀ ਵਰਕਰਾਂ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਧਮੋਲੀ ਵੱਲੋਂ ਕੀਤੀ ਗਈ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ੍ਰੀ ਧਮੌਲੀ ਨੇ ਕਿਹਾ ਕਿ ਬਾਘਾ ਪੁਰਾਣਾ ਵਿੱਚ ਕੀਤੀ ਜਾਣ ਵਾਲੀ ਰੈਲੀ ਇਤਿਹਾਸਕ ਹੋਵੇਗੀ। ਰੈਲੀ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਸ਼ਿਰਕਤ ਕਰਨਗੇ। ਰੈਲੀ ਵਿਚ ਰਾਜਪੁਰਾ ਤੋਂ 40 ਬੱਸਾਂ ਅਤੇ 100 ਕਾਰਾਂ ਰਾਹੀਂ ਵਰਕਰ ਸ਼ਮੂਲੀਅਤ ਕਰਨਗੇ। ਇਸ ਮੌਕੇ ਐਡਵੋਕੇਟ ਰਵਿੰਦਰ ਸਿੰਘ, ਕੁਲਜੀਤ ਸਿੰਘ ਸਰਪੰਚ, ਕੈਪਟਨ ਸ਼ੇਰ ਸਿੰਘ, ਮਨੀਸ਼ ਕੁਮਾਰ ਬੱਤਰਾ, ਨਿਤਿਕਾ ਜੀ , ਨਰੇਸ਼ ਕੁਮਾਰ, ਦੀਪਕ ਸੂਦ, ਰਘਵੀਰ ਸਿੰਘ ਗੋਪਾਲਪੁਰ ਤੇ ਕੁਲਮੀਤ ਸਿੰਘ ਮਾਣਕਪੁਰ ਸਰਕਲ ਇੰਚਾਰਜ ਹਾਜ਼ਰ ਸਨ।