DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਹਿਰਾਮ ਰੈਲੀ ਨਾਲ ਵੱਜੇਗਾ ਸੱਤਾ ਪ੍ਰਾਪਤੀ ਦਾ ਬਿਗਲ: ਕਰੀਮਪੁਰੀ

ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਇੱਥੇ ਕਿਹਾ ਕਿ ਪਾਰਟੀ ਦੇ ਬਾਨੀ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਨ ਮੌਕੇ 15 ਮਾਰਚ ਨੂੰ ਬਹਿਰਾਮ (ਬੰਗਾ) ਵਿੱਚ ‘ਸੱਤਾ ਪ੍ਰਾਪਤੀ ਰੈਲੀ’ ਕਰ ਕੇ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਬਿਗਲ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਮਗਰੋਂ ਪਾਰਟੀ ਆਗੂਆਂ ਨਾਲ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ।
Advertisement

ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਇੱਥੇ ਕਿਹਾ ਕਿ ਪਾਰਟੀ ਦੇ ਬਾਨੀ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਨ ਮੌਕੇ 15 ਮਾਰਚ ਨੂੰ ਬਹਿਰਾਮ (ਬੰਗਾ) ਵਿੱਚ ‘ਸੱਤਾ ਪ੍ਰਾਪਤੀ ਰੈਲੀ’ ਕਰ ਕੇ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਬਿਗਲ ਵਜਾਇਆ ਜਾਵੇਗਾ। ਸਥਾਨਕ ਹਿੰਮਤ ਸਿੰਘ ਧਰਮਸ਼ਾਲਾ ਵਿੱਚ ਲੋਕ ਸਭਾ ਹਲਕੇ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰੀਮਪੁਰੀ ਨੇ ਕਿਹਾ ਕਿ ਇਹ ਰੈਲੀ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦੇਵੇਗੀ ਅਤੇ ਬਸਪਾ ਵਰਕਰਾਂ ਵਿੱਚ ਨਵਾਂ ਜੋਸ਼ ਭਰੇਗੀ।

ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਬਸਪਾ ਪੰਜਾਬ ਦੇ ਕੇਂਦਰੀ ਇੰਚਾਰਜ ਪ੍ਰਤਾਪ ਸਿੰਘ ਨੇ ਕਿਹਾ ਕਿ ਪਾਰਟੀ ਸੁਪਰੀਮੋ ਕੁਮਾਰੀ ਮਾਇਆਵਤੀ ਦੇ ਹੁਕਮਾਂ ਅਨੁਸਾਰ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਬੂਥ ਪੱਧਰ ’ਤੇ ਸੰਗਠਨ ਮਜ਼ਬੂਤ ਕੀਤਾ ਜਾਵੇਗਾ। ਸੂਬਾ ਪ੍ਰਧਾਨ ਨੇ ਦੋਸ਼ ਲਾਇਆ ਕਿ ਆਜ਼ਾਦੀ ਤੋਂ ਬਾਅਦ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਹੁਣ ‘ਆਪ’ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਸਿਹਤ ਅਤੇ ਸਿੱਖਿਆ ਕ੍ਰਾਂਤੀ ਦੇ ਦਾਅਵੇ ਫੇਲ੍ਹ ਹੋ ਚੁੱਕੇ ਹਨ ਅਤੇ ਸੂਬਾ ਕਰਜ਼ੇ ਦੇ ਬੋਝ ਹੇਠ ਦੱਬ ਗਿਆ ਹੈ।

Advertisement

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਦੂਜੀਆਂ ਪਾਰਟੀਆਂ ਦੀਆਂ ਮੁਫ਼ਤ ਸਕੀਮਾਂ ’ਤੇ ਟਿੱਪਣੀਆਂ ਕਰਦੇ ਸਨ, ਪਰ ਹੁਣ ਖ਼ੁਦ ਉਨ੍ਹਾਂ ਲੀਹਾਂ ’ਤੇ ਚੱਲ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਇਸ ਮੌਕੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਜ਼ੋਨ ਇੰਚਾਰਜ ਅਮਰਜੀਤ ਸਿੰਘ ਜਲੂਰ, ਜ਼ਿਲ੍ਹਾ ਪ੍ਰਧਾਨ ਸਤਿਗੁਰ ਸਿੰਘ ਕੌਹਰੀਆਂ ਸਣੇ ਹੋਰ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।

Advertisement

Advertisement
×