ਖੇਤਰੀ ਪ੍ਰਤੀਨਿਧ
ਪਟਿਆਲਾ, 23 ਸਤੰਬਰ
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਸ਼ਾਮ 7 ਤੋਂ ਸਵੇਰ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਉੱਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੰਬਾਈਨਾਂ ਨਾਲ ਰਾਤ ਵੇਲੇ ਕੱਟਿਆ ਹੋਇਆ ਝੋਨਾ ਸੁੱਕਣ ਉੱਤੇ ਕਾਲਾ ਪੈ ਜਾਂਦਾ ਹੈ, ਸਵੇਰੇ ਜਲਦੀ ਕੰਬਾਈਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ। ਜਦੋਂ ਇਹ ਸਿੱਲ੍ਹਾ ਝੋਨਾ ਮੰਡੀਆਂ ਵਿੱਚ ਵਿਕਣ ਲਈ ਲਿਆਂਦਾ ਜਾਂਦਾ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ।