ਖੇਤਰੀ ਪ੍ਰਤੀਨਿਧ
ਪਟਿਆਲਾ, 26 ਫਰਵਰੀ
ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਅਤੇ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਵੱਲੋਂ ਯੂਨੀਵਰਸਿਟੀ ਗੁਰਦੁਆਰਾ ਸਾਹਿਬ ਦੇ ਸਹਿਯੋਗ ਨਾਲ ਬਸੰਤ ਰਾਗ ਦਰਬਾਰ ਕਰਵਾਇਆ ਗਿਆ।
ਗੁਰਮਤਿ ਸੰਗੀਤਾਚਾਰੀਆ ਪ੍ਰੋ. ਕਰਤਾਰ ਸਿੰਘ (ਪਦਮਸ਼੍ਰੀ) ਨੂੰ ਸਮਰਪਿਤ ਇਸ ਸਮਾਗਮ ਦੌਰਾਨ ਗੁਰੂ ਸਾਹਿਬਾਨ ਅਤੇ ਭਗਤਾਂ ਦੀ ਬਾਣੀ ਵਿੱਚੋਂ ਰਾਗ ਬਸੰਤ ਦੇ ਸ਼ਬਦਾਂ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਡਾ. ਨਿਵੇਦਿਤਾ ਸਿੰਘ, ਡਾ. ਅਲੰਕਾਰ ਸਿੰਘ, ਬੀਬੀ ਰਵਿੰਦਰ ਕੌਰ ਅਤੇ ਬੀਬੀ ਸਤਵੰਤ ਕੌਰ ਨੇ ਸੰਗਤਾਂ ਨੂੰ ਨਿਹਾਲ ਕੀਤਾ।