ਰਵੇਲ ਸਿੰਘ ਭਿੰਡਰ
ਪਟਿਆਲਾ, 17 ਫਰਵਰੀ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਦੇਰ ਰਾਤ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। ਇਸ ਮੌਕੇ ਕੀਰਤਨੀ ਡਾ. ਗੁਰਨਾਮ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਭਾਈ ਹਰਪਿੰਦਰ ਸਿੰਘ, ਭਾਈ ਤੇਜਿੰਦਰਪਾਲ ਸਿੰਘ, ਭਾਈ ਪ੍ਰਦੀਪ ਸਿੰਘ ਦਿੱਲੀ ਵਾਲੇ, ਬੀਬੀ ਰਵਿੰਦਰ ਕੌਰ ਨੇ ਗੁਰਬਾਣੀ ਸਰਵਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਬਸੰਤ ਰਾਗ ਕੀਰਤਨ ਦਰਬਾਰ ’ਚ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਸ਼ਿਵੰਦਰ ਸਿੰਘ ਸੱਭਰਵਾਲ, ਬੀਬੀ ਕੁਲਦੀਪ ਕੌਰ ਟੌਹੜਾ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਸਾਬਕਾ ਚੇਅਰਮੈਨ ਲਖਬੀਰ ਸਿੰਘ ਲੌਟ, ਗੁਰਧਿਆਨ ਸਿੰਘ ਭਾਨਰੀ, ਬਾਬਾ ਇੰਦਰ ਸਿੰਘ ਕਾਰ ਸੇਵਾ ਨੇ ਵੀ ਸ਼ਿਰਕਤ ਕੀਤੀ। ਬਾਬਾ ਬਲਜਿੰਦਰ ਸਿੰਘ ਸੰਪਰਦਾ ਰਾੜਾ ਸਾਹਿਬ ਵਾਲੇ, ਬਾਬਾ ਰੌਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਵੱਲੋਂ ਅਤੁੱਟ ਲੰਗਰ ਚਲਾਇਆ ਗਿਆ। ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਜੋੜ ਮੇਲ ਦੌਰਾਨ ਸਹਿਯੋਗ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਬਸੰਤ ਰਾਗ ਕੀਰਤਨ ਦਰਬਾਰ ਦੌਰਾਨ ਹੋਰਾਂ ਤੋਂ ਇਲਾਵਾ ਇੰਚਾਰਜ ਭਗਵੰਤ ਸਿੰਘ ਧੰਗੇੜਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੈਨੇਜਰ ਇੰਦਰਜੀਤ ਸਿੰਘ ਗਿੱਲ, ਅਮਰਪਾਲ, ਪ੍ਰਚਾਰਕ ਬਲਦੇਵ ਸਿੰਘ ਓਗਰਾ, ਪਰਵਿੰਦਰ ਸਿੰਘ ਬਰਾੜਾ, ਹਰਪ੍ਰੀਤ ਸਿੰਘ ਜੰਡਿਆਲਾ ਗੁਰੂ, ਲਖਵਿੰਦਰ ਸਿੰਘ ਅਜਰੌਰ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ, ਪਿ੍ਰਤਪਾਲ ਸਿੰਘ ਸਿੰਘ, ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ ਵੀ ਹਾਜ਼ਰ ਰਿਹਾ।