ਪੱਤਰ ਪ੍ਰੇਰਕ
ਪਾਤੜਾਂ, 2 ਅਗਸਤ
ਬਾਜ਼ੀਗਰ ਸਮਾਜ ਭਵਨ ਟਰੱਸਟ ਪੰਜਾਬ ਦੇ ਆਗੂਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦਾ ਸਨਮਾਨ ਕੀਤਾ ਗਿਆ। ਬਾਜ਼ੀਗਰ ਭਾਈਚਾਰੇ ਦੇ ਵਫ਼ਦ ਨੇ ਮੰਗ ਪੱਤਰ ਦੇ ਕੇ ਚੰਡੀਗੜ੍ਹ ’ਚ ਬਾਜ਼ੀਗਰ ਭਵਨ ਬਣਾਉਣ ਲਈ ਜ਼ਮੀਨ ਅਤੇ ਗ੍ਰਾਂਟ ਦੇਣ ਦੀ ਮੰਗ ਕੀਤੀ। ਉਨ੍ਹਾਂ ਸਰਕਾਰ ਵਲੋਂ ਸੂਬੇ ਦੀਆਂ ਅਨਾਜ ਮੰਡੀਆਂ ਵਿੱਚੋਂ ਫੂਸ ਮਾਫ਼ੀਆ ਖਤਮ ਕਰ ਕੇ ਸੂਬੇ ਦੇ ਲੱਖਾਂ ਮਜ਼ਦੂਰਾਂ ਨੂੰ ਰਾਹਤ ਦੇਣ ਦੀ ਸ਼ਲਾਘਾ ਕੀਤੀ। ਬਾਜ਼ੀਗਰ ਸਮਾਜ ਟਰੱਸਟ ਪੰਜਾਬ ਦੇ ਸੂਬਾ ਸਕੱਤਰ ਹਰਬੰਸ ਲਾਲ ਮਸ਼ਾਲ ਨੇ ਕਿਹਾ ਕਿ ਬਾਜ਼ੀਗਰ ਭਾਈਚਾਰਾ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਤਹਿ ਦਿਲੋਂ ਧੰਨਵਾਦੀ ਹੈ ਜਿਨ੍ਹਾਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ’ਤੇ ਵਿਸ਼ਵਾਸ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਹਲਕਾ ਸ਼ੁਤਰਾਣਾ ਤੋਂ ਟਿਕਟ ਨਾਲ ਨਿਵਾਜ ਕੇ ਵਿਧਾਇਕ ਬਣਨ ਦਾ ਮੌਕਾ ਦਿੱਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਸਾਰੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੀਆਂ ਸਮੁੱਚੀਆਂ ਲੋੜਵੰਦ ਮਜ਼ਦੂਰਾਂ, ਕਿਸਾਨਾਂ ਅਤੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹਨ।