DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bazigar Launches Public Outreach Campaign in Shutrana: ‘ਆਪ’ ਸਰਕਾਰ ਨੇ ਗਾਰੰਟੀਆਂ ਪੂਰੀਆਂ ਕੀਤੀਆਂ: ਬਾਜ਼ੀਗਰ

ਵਿਧਾਇਕ ਵੱਲੋਂ ਲੋਕ ਮਿਲਣੀ ਤਹਿਤ ਮੀਟਿੰਗਾਂ ਦਾ ਸਿਲਸਿਲਾ ਜਾਰੀ

  • fb
  • twitter
  • whatsapp
  • whatsapp
featured-img featured-img
ਲੋਕ ਮਿਲਣੀ ਪ੍ਰੋਗਰਾਮ ਵਿੱਚ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ।
Advertisement

‘ਆਪ’ ਸਰਕਾਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮੀਆਂ ਵਿੱਚ ਕੀਤੇ ਵਾਧੇ ਦੇ ਚੱਲਦਿਆਂ ਸ਼ੁਰੂ ਕੀਤੀ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਪਿੰਡਾਂ ’ਚ ਮੀਟਿੰਗਾਂ ਰਾਹੀਂ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਸਰਕਾਰੀ ਸਕੀਮਾਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ। ਵਿਧਾਇਕ ਸ੍ਰੀ ਬਾਜ਼ੀਗਰ ਨੇ ਕਿਹਾ ਕਿ ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਆਖ਼ਰੀ ਗਾਰੰਟੀ ਨੂੰ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੰਮਾਂ ਤੋਂ ਬੌਖਲਾਹਟ ਵਿੱਚ ਆ ਕੇ ਮੁੱਖ ਮੰਤਰੀ ਸਮੇਤ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਅਕਾਲੀ, ਕਾਂਗਰਸ ਅਤੇ ਭਾਜਪਾ ਇੱਕ ਜੁੱਟ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿਹੜੇ ਕੰਮ ‘ਆਪ’ ਸਰਕਾਰ ਨੇ ਕੀਤੇ ਨੇ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਬਾਰੇ ਸੋਚ ਵੀ ਨਹੀਂ ਸੀ। ਸਿੱਖਿਆ ਕ੍ਰਾਂਤੀ, ਸਿਹਤ ਅਤੇ ਬਿਜਲੀ ਦੇ ਖੇਤਰ ਵਿੱਚ ਕੀਤੇ ਵੱਡੇ ਸੁਧਾਰਾਂ ਦੇ ਨਾਲ-ਨਾਲ ਨਹਿਰੀ ਪਾਣੀ ਦੇ ਸਿਸਟਮ ਵਿੱਚ ਕੀਤੇ ਬਦਲਾਅ ਨੇ ਸਾਬਤ ਕਰ ਦਿੱਤਾ ਹੈ ਕਿ ਜਦੋਂ ਨੀਅਤ ਸਾਫ਼ ਹੋਵੇ, ਉਦੋਂ ਲੋਕ ਭਲਾਈ ਦੇ ਕੰਮਾਂ ਨੂੰ ਕਰਨਾ ਔਖਾ ਨਹੀਂ ਹੁੰਦਾ।

Advertisement
Advertisement
×