ਪੱਤਰ ਪ੍ਰੇਰਕ
ਦੇਵੀਗੜ੍ਹ, 22 ਅਪਰੈਲ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਹਿ ਇੰਚਾਰਜ ਡਾ. ਸੰਦੀਪ ਪਾਠਕ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਬੀਸੀ ਵਿੰਗ ਦੇ ਪ੍ਰਧਾਨ ਰਣਜੋਧ ਸਿੰਘ ਹਡਾਣਾ ਦੀ ਮੀਟਿੰਗ ਹੋਈ, ਜਿਸ ਵਿੱਚ ਡਾ. ਸੰਦੀਪ ਪਾਠਕ ਵਲੋਂ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਣਨ ਤੋਂ ਬਾਅਦ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਹੈ ਤੇ ਸਰਕਾਰ ਦੇ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਸੰਗਠਨ ਅਹਿਮ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ 2024 ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਟੀਚਾ ਹੈ, ਜੋ ਪਾਰਟੀ ਆਪਣੇ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਦੀ ਕਾਰਗੁਜ਼ਾਰੀ ਦੇ ਦਮ ’ਤੇ ਜਿੱਤੇਗੀ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਕਿ ਬੀਸੀ ਵਿੰਗ ਪੰਜਾਬ ਨੂੰ ਮਜ਼ਬੂਤ ਕਰਨ ਅਤੇ ਹੋਰ ਵਿਸਥਾਰ ਕਰਨ ’ਤੇ ਚਰਚਾ ਕੀਤੀ ਗਈ।