ਪੱਤਰ ਪ੍ਰੇਰਕ
ਘਨੌਰ, 7 ਮਈ
ਥਾਣਾ ਘਨੌਰ ਦੀ ਪੁਲੀਸ ਨੇ ਘਰ ਵਿੱਚ ਦਾਖਲ ਹੋ ਕੇ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਇੱਕ ਔਰਤ ਸਮੇਤ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਘਨੌਰ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਨੇ ਦੱਸਿਆ ਕਿ ਕੁਲਵੰਤ ਕੌਰ ਵਾਸੀ ਪਿੰਡ ਦੜਵਾ ਦਾ ਗਿਆਨ ਸਿੰਘ, ਤਰਨਜੀਤ ਸਿੰਘ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਅਤੇ ਚਰਨ ਕੌਰ ਵਾਸੀਆਨ ਦੜਵਾ ਨਾਲ ਜ਼ਮੀਨ ਠੇਕੇ ’ਤੇ ਦੇਣ ਨੂੰ ਲੈ ਕੇ ਝਗੜਾ ਹੋ ਗਿਆ। ਇਸ ਸਬੰਧੀ ਕੁਲਵੰਤ ਕੌਰ ਨੇ ਪੁਲੀਸ ਕੋਲ੍ਹ ਸ਼ਿਕਾਇਤ ਦਰਜ ਕਰਵਾਈ ਹੈ ਕਿ ਛੇ ਜਣਿਆਂ ਨੇ ਸ਼ਿਕਾਇਤ ਕਰਤਾ ਦੇ ਘਰ ਵਿੱਚ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ। ਪੁਲੀਸ ਨੇ ਕੁਲਵੰਤ ਕੌਰ ਦੀ ਸ਼ਿਕਾਇਤ ’ਤੇ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।