ਡਾਇਲਸਿਸ ਮਸ਼ੀਨ ਦੇ ਉਦਘਾਟਨ ਮਗਰੋਂ ਵੀ ਨਹੀਂ ਮਿਲ ਰਿਹਾ ਲਾਭ : The Tribune India

ਡਾਇਲਸਿਸ ਮਸ਼ੀਨ ਦੇ ਉਦਘਾਟਨ ਮਗਰੋਂ ਵੀ ਨਹੀਂ ਮਿਲ ਰਿਹਾ ਲਾਭ

ਹਫ਼ਤਾ ਪਹਿਲਾਂ ਸਿਹਤ ਮੰਤਰੀ ਜੌੜੇਮਾਜਰਾ ਨੇ ਪੂਰੀ ਕੀਤੀ ਸੀ ਲੋਕਾਂ ਦੀ ਮੰਗ

ਡਾਇਲਸਿਸ ਮਸ਼ੀਨ ਦੇ ਉਦਘਾਟਨ ਮਗਰੋਂ ਵੀ ਨਹੀਂ ਮਿਲ ਰਿਹਾ ਲਾਭ

ਸਿਵਲ ਹਸਪਤਾਲ ਵਿੱਚ ਬੰਦ ਪਈ ਡਾਇਲਸਿਸ ਮਸ਼ੀਨ।

ਅਸ਼ਵਨੀ ਗਰਗ
ਸਮਾਣਾ, 23 ਸਤੰਬਰ

ਇੱਥੇ ਸਿਵਲ ਹਸਪਤਾਲ ਵਿੱਚ ਡਾਇਲਸਿਸ ਮਸ਼ੀਨ ਦੀ ਸੁਵਿਧਾ ਦੀ ਚਿਰੋਕਣੀ ਮੰਗ ਨੂੰ ਸਮਾਣਾ ਦੇ ਵਿਧਾਇਕ ਤੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੂਰਾ ਤਾਂ ਕਰ ਦਿੱਤਾ ਪ੍ਰੰਤੂ ਸਿਹਤ ਵਿਭਾਗ ਦੀ ਕਾਹਲੀ ਨੇ ਉਨ੍ਹਾਂ ਦੀ ਇਸ ਮਿਹਨਤ ’ਤੇ ਪਾਣੀ ਫੇਰ ਦਿੱਤਾ। ਸਿਹਤ ਮੰਤਰੀ ਵੱਲੋਂ ਡਾਇਲਸਿਸ ਮਸ਼ੀਨ ਦਾ ਉਦਘਾਟਨ ਕਰਨ ਤੋਂ ਇੱਕ ਹਫ਼ਤਾ ਬਾਅਦ ਵੀ ਇਹ ਮਸ਼ੀਨ ਮਰੀਜ਼ਾਂ ਦੇ ਕੰਮ ਨਹੀਂ ਆ ਰਹੀ ਜਿਸ ਕਾਰਨ ਸਿਹਤ ਮੰਤਰੀ ਨੂੰ ਲੋਕਾਂ ਵਿੱਚ ਮਜਾਕ ਦਾ ਪਾਤਰ ਬਣਨਾ ਪੈ ਰਿਹਾ ਹੈ।

ਸਿਵਲ ਹਸਪਤਾਲ ਸਮਾਣਾ ਵਿੱਚ ਡਾਇਲਸਿਸ ਮਸ਼ੀਨ ਦੀ ਲੰਮੇ ਸਮੇਂ ਤੋਂ ਮੰਗ ਚੱਲੀ ਆ ਰਹੀ ਸੀ। ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਸਮੇਂ ਵੀ ਹਲਕਾ ਵਾਸੀਆਂ ਨੂੰ ਡਾਇਲਸਿਸ ਮਸ਼ੀਨ ਲਗਾਉਣ ਸਬੰਧੀ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਸਮੇਂ ਦੀਆਂ ਸਰਕਾਰ ਨੇ ਇਹ ਮੰਗ ਨੂੰ ਪੂਰਾ ਨਹੀਂ ਕੀਤਾ। ਹਾਲਾਤ ਇਹ ਬਣ ਗਏ ਸਨ ਕਿ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਇਹ ਹਸਪਤਾਲ ਰੈਫ਼ਰ ਹਸਪਤਾਲ ਬਣ ਕੇ ਰਹਿ ਗਿਆ ਸੀ। ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ‘ਆਪ’ ਦੀ ਸਰਕਾਰ ਆਉਣ ’ਤੇ ਸਭ ਤੋਂ ਪਹਿਲਾਂ ਸਿਵਲ ਹਸਪਤਾਲ ਸਮਾਣਾ ਦੀ ਕਾਇਆ-ਕਲਪ ਕੀਤੀ ਜਾਵੇਗੀ। ਚੇੇਤਨ ਜੌੜੇਮਾਜਰਾ ਨੇ ਬੀਤੇ ਦਿਨੀਂ ਹਲਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਡਾਇਲਸਿਸ ਮਸ਼ੀਨ ਸਿਵਲ ਹਸਪਤਾਲ ’ਚ ਸਥਾਪਿਤ ਕਰਵਾ ਦਿੱਤੀ। ਹਸਪਤਾਲ ਪ੍ਰਸ਼ਾਸ਼ਨ ਨੇ ਬਿਨਾਂ ਫੌਰੀ ਪ੍ਰਬੰਧ ਕੀਤੇ ਤੇ ਮਸ਼ੀਨ ਦੀ ਇੰਸਟਾਲੇਸ਼ਨ ਕਰਵਾਏ ਇਸ ਮਸ਼ੀਨ ਦਾ ਉਦਘਾਟਨ ਸਿਹਤ ਮੰਤਰੀ ਤੋਂ ਕਰਵਾ ਦਿੱਤਾ। ਮਸ਼ੀਨ ਦਾ ਉਦਘਾਟਨ ਕਰਦਿਆਂ ਸਿਹਤ ਮੰਤਰੀ ਨੇ ਹਲਕੇ ਦੇ ਲੋਕਾਂ ਨੂੰ ਭਰੋਸਾ ਦਵਾਇਆ ਸੀ ਕਿ ਅੱਜ ਤੋਂ ਬਾਅਦ ਹਲਕੇ ਦੇ ਲੋਕਾਂ ਨੂੰ ਡਾਇਲਸਿਸ ਲਈ ਪ੍ਰਾਈਵੇਟ ਹਸਪਤਾਲਾਂ ’ਚ ਲੁੱਟ ਦਾ ਸ਼ਿਕਾਰ ਨਹੀਂ ਹੋਣਾ ਪਵੇਗਾ ਤੇ ਸਿਵਲ ਹਸਪਤਾਲ ’ਚ ਮਰੀਜਾਂ ਦਾ ਡਾਇਲਸਿਸ ਕੀਤਾ ਜਾਵੇਗਾ। ਹੁਣ ਕਰੀਬ ਇੱਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਇਹ ਮਸ਼ੀਨ ਲੋਕਾਂ ਲਈ ਸਹਾਈ ਨਹੀਂ ਹੋ ਸਕੀ। ਇਸ ਕਾਰਨ ਲੋਕਾਂ ਨੂੰ ਨਿਰਾਸ਼ ਹੋ ਕੇ ਪਰਤਣਾ ਪੈ ਰਿਹਾ ਹੈ।

ਛੇਤੀ ਮਿਲੇਗਾ ਮਰੀਜ਼ਾਂ ਨੂੰ ਮਸ਼ੀਨ ਦਾ ਲਾਭ: ਐੱਸਐੱਮਓ਼

ਸਿਵਲ ਹਸਪਤਾਲ ਸਮਾਣਾ ਦੀ ਐੱਸਐੱਮਓ ਡਾ. ਰਿਸ਼ਿਮਾ ਭੌਰਾ ਦਾ ਕਹਿਣਾ ਹੈ ਕਿ ਲੋਕ ਬਹੁਤ ਛੇਤੀ ਮਸ਼ੀਨ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇੰਜਨੀਅਰਾਂ ਦੇ ਬਾਹਰੋਂ ਆਉਣ ਕਾਰਨ ਕੁਝ ਸਮਾਂ ਲੱਗ ਗਿਆ ਹੈ ਪ੍ਰੰਤੂ ਬਹੁਤ ਛੇਤੀ ਮਸ਼ੀਨ ਦਾ ਕੰਮ ਚਾਲੂ ਹੋ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All