ਭਾਦਸੋਂ: ਸੰਤ ਈਸ਼ਰ ਸਿੰਘ ਰਾੜਾ ਸਾਹਿਬ ਦੇ ਜਨਮ ਦਿਹਾੜੇ ਸਮਾਗਮਾਂ ਸਬੰਧੀ ਮੀਟਿੰਗ 8 ਨੂੰ
ਹਰਦੀਪ ਸਿੰਘ ਭੰਗੂ ਭਾਦਸੋਂ, 3 ਜੁਲਾਈ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਦੇ 118ਵੇਂ ਜਨਮ ਦਿਹਾੜੇ ਮੌਕੇ ਗੁਰਦੁਆਰਾ ਪਿੰਡ ਆਲੋਵਾਲ ਵਿਖੇ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਕਰਵਾਏ ਜਾ ਰਹੇ ਹਨ। ਮੁਖੀ ਸੰਪ੍ਰਦਾਇ ਰਾੜਾ ਸਾਹਿਬ ਬਾਬਾ ਬਲਜਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਏ ਜਾਣ...
Advertisement
ਹਰਦੀਪ ਸਿੰਘ ਭੰਗੂ
ਭਾਦਸੋਂ, 3 ਜੁਲਾਈ
Advertisement
ਸੰਤ ਈਸ਼ਰ ਸਿੰਘ ਰਾੜਾ ਸਾਹਿਬ ਦੇ 118ਵੇਂ ਜਨਮ ਦਿਹਾੜੇ ਮੌਕੇ ਗੁਰਦੁਆਰਾ ਪਿੰਡ ਆਲੋਵਾਲ ਵਿਖੇ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਕਰਵਾਏ ਜਾ ਰਹੇ ਹਨ। ਮੁਖੀ ਸੰਪ੍ਰਦਾਇ ਰਾੜਾ ਸਾਹਿਬ ਬਾਬਾ ਬਲਜਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਏ ਜਾਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਸ਼ੁਰੂਆਤੀ ਮੀਟਿੰਗ 8 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਕੀਤੀ ਜਾ ਰਹੀ ਹੈ। ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਰੌਸ਼ਨ ਸਿੰਘ ਧਬਲਾਨ ਅਤੇ ਰਾੜਾ ਸਾਹਿਬ ਟਰੱਸਟ ਦੇ ਸਕੱਤਰ ਭਾਈ ਰਣਧੀਰ ਸਿੰਘ ਢੀਡਸਾ ਨੇ ਦੱਸਿਆ ਕਿ ਸਮਾਗਮਾਂ ਵਿਚ ਤਖ਼ਤਾਂ ਦੇ ਜਥੇਦਾਰ ਸਹਿਬਾਨ, ਵੱਖ ਵੱਖ ਸੰਪ੍ਰਦਾਵਾਂ ਦੇ ਸੰਤ ਮਹਾਂਪੁਰਖ, ਢਾਡੀ, ਰਾਗੀ, ਕੀਰਤਨੀ ਜਥੇ ਅਤੇ ਬੁਲਾਰੇ ਸ਼ਿਰਕਤ ਕਰਨਗੇ।
Advertisement
×