Bhagat Ravidas: ਬਰਾਬਰੀ ਦੀ ਗੱਲ ਕਰਦੀ ਹੈ ਰਵਿਦਾਸ ਬਾਣੀ: ਖ਼ਾਲਸਾ
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਸਬੰਧੀ ‘ਭਗਤ ਰਵਿਦਾਸ ਜੀ ਦੀ ਬਾਣੀ ਵਿੱਚ ਬੇਗਮਪੁਰਾ ਦਾ ਸੰਕਲਪ’ ਵਿਸ਼ੇ ’ਤੇ ਸੈਮੀਨਾਰ ਕਰਾਇਆ ਗਿਆ। ਇਸ ਵਿੱਚ ਵੱਖ-ਵੱਖ ਵਿਦਵਾਨਾਂ ਅਤੇ ਲੇਖਕਾਂ ਨੇ ਵਿਚਾਰ ਪੇਸ਼ ਕੀਤੇ। ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ...
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਸਬੰਧੀ ‘ਭਗਤ ਰਵਿਦਾਸ ਜੀ ਦੀ ਬਾਣੀ ਵਿੱਚ ਬੇਗਮਪੁਰਾ ਦਾ ਸੰਕਲਪ’ ਵਿਸ਼ੇ ’ਤੇ ਸੈਮੀਨਾਰ ਕਰਾਇਆ ਗਿਆ। ਇਸ ਵਿੱਚ ਵੱਖ-ਵੱਖ ਵਿਦਵਾਨਾਂ ਅਤੇ ਲੇਖਕਾਂ ਨੇ ਵਿਚਾਰ ਪੇਸ਼ ਕੀਤੇ।
ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ ਜਵੱਦੀ ਟਕਸਾਲ ਵਿੱਚ ਹੋਏ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਸਾਬਕਾ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਮਾਜ ਵਿੱਚ ਰਹਿੰਦਿਆਂ ਲੋਕਾਂ ਦੇ ਮਨ ਵਿੱਚ ਕਿਸੇ ਤਰ੍ਹਾਂ ਦਾ ਡਰ ਨਾ ਹੋਵੇ, ਲੋਕਾਂ ’ਤੇ ਬੇਲੋੜਾ ਅਤੇ ਵਾਧੂ ਟੈਕਸ ਦਾ ਬੋਝ ਨੇ ਹੋਵੇ ਤੇ ਸਾਰੀਆਂ ਸਹੂਲਤਾਂ ਹੋਣ, ਇਸ ਤਰ੍ਹਾਂ ਦੇ ਸਮਾਜ ਤੇ ਰਾਜ ਪ੍ਰਬੰਧ ਨੂੰ ਭਗਤ ਜੀ ਬੇਗਮਪੁਰਾ ਦਾ ਨਾਮ ਦਿੰਦੇ ਹਨ।
ਵਿਸ਼ੇਸ਼ ਮਹਿਮਾਨ ਸਾਬਕਾ ਰਾਜਦੂਤ ਅਤੇ ਸਾਬਕਾ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਭਗਤ ਰਵਿਦਾਸ ਦੀ ਬਾਣੀ ਦੇ ਹਵਾਲੇ ਨਾਲ ਸਮਾਜਿਕ ਬਰਾਬਰੀ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਮਨੁੱਖਤਾ ਨੂੰ ਜੋ ਸੰਦੇਸ਼ ਦਿੱਤਾ ਸੀ ਉਸ ’ਤੇ ਚੱਲਣਾ ਔਖਾ ਹੈ ਪਰ ਫਿਰ ਵੀ ਉਸ ਨੂੰ ਅਪਣਾਉਣ ਦੀ ਲੋੜ ਹੈ।
ਸਾਬਕਾ ਉਪ ਕੁਲਪਤੀ ਡਾ. ਗੁਰਨੇਕ ਸਿੰਘ ਨੇ ਪ੍ਰਭੂ ਮਿਲਾਪ ਦੀ ਅਵਸਥਾ, ਅਧਿਆਤਮਕ ਜੀਵਨ ਅਵਸਥਾ ਖੇੜੇ ਅਤੇ ਆਨੰਦ ਨੂੰ ਬੇਗਾਮਪੁਰਾ ਦੀ ਅਵਸਥਾ ਦੱਸਿਆ। ਇਤਿਹਾਸਕਾਰ ਅਨੁਰਾਗ ਸਿੰਘ, ਡਾ. ਅਮਰ ਸਿੰਘ, ਪ੍ਰੋ. ਰਵੇਲ ਸਿੰਘ ਦਿੱਲੀ ਅਤੇ ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਕਿਹਾ ਕਿ ਭਗਤ ਜੀ ਦੀ ਬਾਣੀ ਦਾ ਕੇਂਦਰੀ ਆਧਾਰ ਮਨੁੱਖ ਨੂੰ ਸਦਾਚਾਰਕ ਜੀਵਨ ਬਤੀਤ ਕਰਨ ’ਤੇ ਬਲ ਦਿੰਦਾ ਹੈ।
ਇਸ ਮੌਕੇ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਵਿਦਵਾਨਾਂ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਰਮਾਤਮਾ ਵੱਲੋਂ ਬਖਸ਼ੀ ਬੁੱਧੀ ਅਤੇ ਗਿਆਨ ਨਾਲ ਹੀ ਮਨੁੱਖ ਦੀ ਹਉਮੈ ਦਾ ਨਾਸ ਸੰਭਵ ਹੈ। ਡਾ. ਹਰਜੋਧ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਗੁਰਮੀਤ ਸਿੰਘ ਸੋਹੀ, ਪ੍ਰਧਾਨ ਮੇਜਰ ਸਿੰਘ ਖ਼ਾਲਸਾ, ਤੇਜਪ੍ਰਤਾਪ ਸਿੰਘ ਸੰਧੂ, ਉਸਤਾਦ ਜਤਿੰਦਰ ਪਾਲ ਸਿੰਘ, ਡਾ. ਜੋਗਿੰਦਰ ਸਿੰਘ ਝੱਜ, ਡਾ. ਮੇਜਰ ਸਿੰਘ, ਚਰਨਜੀਤ ਸਿੰਘ ਪੀ ਐੱਸ ਬੀ, ਬਲਵੀਰ ਸਿੰਘ ਸੇਖੋਂ, ਜੋਗਿੰਦਰ ਸਿੰਘ ਸੰਧੂ ਡੀ ਐੱਸ ਪੀ, ਨਾਇਬ ਸਿੰਘ, ਡਾ. ਗੁਰਚਰਨ ਕੌਰ ਕੋਚਰ, ਡੀ ਐੱਮ ਸਿੰਘ ਆਦਿ ਹਾਜ਼ਰ ਸਨ।

