ਖੇਤਰੀ ਪ੍ਰਤੀਨਿਧ
ਪਟਿਆਲਾ, 14 ਅਕਤੂਬਰ
ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਂਦਰੀ ਜੇਲ੍ਹ ਪਟਿਆਲਾ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਦਰਜ ਕੀਤੇ ਗਏ ਇਕ ਹੋਰ ਕੇਸ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਉਸ ਨੂੰ ਅੱਜ ਵਾਪਸ ਪਟਿਆਲਾ ਜੇਲ੍ਹ ’ਚ ਲਿਆਂਦਾ ਗਿਆ ਹੈ। ਇਸ ਕੇਸ ’ਚ ਵਿਜੀਲੈਂਸ ਦੀ ਟੀਮ ਉਸ ਨੂੰ ਇੱਥੋਂ 11 ਅਕਤੂਬਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੁਧਿਆਣਾ ਲੈ ਕੇ ਗਈ ਸੀ ਤੇ ਉਥੋਂ ਦੀ ਅਦਾਲਤ ਤੋਂ ਪੁਲੀਸ ਰਿਮਾਂਡ ਹਾਸਲ ਕਰ ਕੇ ਸਾਬਕਾ ਮੰਤਰੀ ਤੋਂ ਪੁੱਛ-ਪੜਤਾਲ ਕੀਤੀ ਹੈ। ਇਸੇ ਦੌਰਾਨ ਰੋਡਰੇਜ਼ ਮਾਮਲੇ ਵਿੱਚ ਪਟਿਆਲਾ ਜੇਲ੍ਹ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱੱਧੂ ਨਾਲ ਅੱਜ ਸਾਬਕਾ ਵਿਧਾਇਕਾਂ ਪਿਰਮਲ ਸਿੰਘ ਖਾਲਸਾ ਅਤੇ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ਮੁਲਾਕਾਤ ਕੀਤੀ।