ਭੱਠਲ ਦੇ ਬਿਆਨ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ: ਚੰਦੂਮਾਜਰਾ
ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੱਲੋਂ ਹਾਲ ਹੀ ਵਿੱਚ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਵਿੱਚ ਬੰਬ ਧਮਾਕਿਆਂ ਸਬੰਧੀ ਦਿੱਤੇ ਗਏ ਬਿਆਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਅਤੇ ਸਾਬਕਾ ਲੋਕ ਸਭਾ...
ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੱਲੋਂ ਹਾਲ ਹੀ ਵਿੱਚ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਵਿੱਚ ਬੰਬ ਧਮਾਕਿਆਂ ਸਬੰਧੀ ਦਿੱਤੇ ਗਏ ਬਿਆਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬੀਬੀ ਭੱਠਲ ਵੱਲੋਂ ਇਹ ਕਹਿਣਾ ਕਿ ਕੁਝ ਅਫ਼ਸਰ ਆ ਕੇ ਉਨ੍ਹਾਂ ਨੂੰ ਕਹਿੰਦੇ ਸਨ ਕਿ ਜੇ ਰੇਲਾਂ ਅਤੇ ਕੁਝ ਬਾਜ਼ਾਰਾਂ ਵਿੱਚ ਬੰਬ ਧਮਾਕੇ ਕਰਵਾ ਦਿੱਤੇ ਜਾਣ, ਤਾਂ ਅੱਗੇ ਵੀ ਸਰਕਾਰ ਬਣ ਸਕਦੀ ਹੈ, ਇਹ ਚਿੰਤਾਜਨਕ ਪ੍ਰਕ੍ਰਿਆ ਹੈ। ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਵਰਗੇ ਵੱਕਾਰੀ ਅਤੇ ਮਹੱਤਵਪੂਰਨ ਅਹੁਦੇ ’ਤੇ ਰਹਿ ਚੁੱਕੇ ਬੀਬੀ ਭੱਠਲ ਵੱਲੋਂ ਕੀਤੇ ਗਏ ਇਸ ਖੁਲਾਸੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਪਿਛਲੇ ਸਮੇਂ ’ਚ ਪੰਜਾਬ ਅੰਦਰ ਹੋਏ ਬੰਬ ਧਮਾਕਿਆਂ ਦੇ ਤਾਰ ਕਿਤੇ ਨਾ ਕਿਤੇ ਜੁੜੇ ਹੋ ਸਕਦੇ ਹਨ, ਜਿਸ ਦੀ ਸਚਾਈ ਸਾਹਮਣੇ ਲਿਆਉਣੀ ਚਾਹੀਦੀ ਹੈ।
ਚੰਦੂਮਾਜਰਾ ਨੇ ਇਹ ਮੰਗ ਵੀ ਕੀਤੀ ਕਿ ਬੀਬੀ ਭੱਠਲ ਨੂੰ ਚਾਹੀਦਾ ਹੈ ਕਿ ਉਹ ਅਜਿਹੀ ਸਲਾਹ ਦੇਣ ਵਾਲ਼ੇ ਅਫ਼ਸਰਾਂ ਦੇ ਨਾਮ ਜਨਤਕ ਕਰਨ। ਇਸ ਦੇ ਨਾਲ ਹੀ ਸਾਬਕਾ ਵਿਧਾਇਕ ਹਰਿਦਰਪਾਲ ਚੰਦੂਮਾਜਰਾ, ਪਾਰਟੀ ਦੇ ਬੁਲਾਰੇ ਜਗਜੀਤ ਸਿੰਘ ਕੋਹਲੀ, ਘਨੌਰ ਦੇ ਹਲਕਾ ਇਚਾਰਜ ਭੁਪਿੰਦਰ ਸ਼ੇਖੂਪੁਰ ਨੇ ਵੀ ਮਾਮਲੇ ਦੀ ਜਾਂਚ ’ਤੇ ਜ਼ੋਰ ਦਿੱਤਾ।

