ਸਨੌਰ: ਬਰਨਾਲਾ ਤੋਂ ਬਦਲੀ ਹੋਣ ਉਪਰੰਤ ਅਰਵਿੰਦਰ ਸਿੰਘ ਭੱਟੀ ਨੇ ਪਟਿਆਲਾ ਜ਼ਿਲੇ੍ਹ ਦੇ ਬਲਾਕ ਸਨੌਰ ਵਿਚ ਸੀਡੀਪੀਓ ਸਨੌਰ ਵਜੋਂ ਅਹੁਦਾ ਸੰਭਾਲ ਲਿਆ ਹੈ। ਬਰਨਾਲਾ ਵਿੱਚ ਕੋਵਿਡ 19 ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ’ਤੇ ਪੰਜਾਬ ਸਰਕਾਰ ਵੱਲੋਂ ਇਸ ਅਧਿਕਾਰੀ ਨੂੰ ਰਾਜ ਪੱਧਰ ‘ਤੇ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। ਇਥੇ ਆਪਣੇ ਅਹੁਦੇ ਦਾ ਚਾਰਜ ਸੰਭਾਲਦਿਆਂ, ਭੱੱਟੀ ਨੇ ਆਪਣੀ ਜ਼ਿੰਮੇਵਾਰੀ ਅਤੇ ਡਿਊਟੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲਿਆ। -ਖੇਤਰੀ ਪ੍ਰਤੀਨਿਧ