ਸ਼ਾਹਬਾਜ਼ ਸਿੰਘ
ਘੱਗਾ, 26 ਨਵੰਬਰ
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਹਲਕਾ ਸ਼ੁਤਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਨੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਬਾਦਸ਼ਾਹਪੁਰ ਵਿੱਚ ਜਨ ਸਭਾ ਵਿੱਚ ਬੀਬੀ ਲੂੰਬਾ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਪਿਛਲੇ ਪੰਜ ਸਾਲ ਹਲਕਾ ਸ਼ੁਤਰਾਣਾ ਵਿੱਚ ਕਾਂਗਰਸ ਨੇ ਵਿਕਾਸ ਦੇ ਕੋਈ ਕੰਮ ਨਹੀਂ ਕੀਤੇ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਲਕਾ ਸ਼ੁਤਰਾਣਾ ਵਿੱਚ ਕੀਤੇ ਕੰਮ ਅੱਜ ਵੀ ਮੂੰਹੋਂ ਬੋਲ ਰਹੇ ਹਨ। ਇਸੇ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਪਾਸੇ ਚੁਣੌਤੀ ਨਹੀਂ ਤੇ ਮੁੜ ਤੋਂ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।
ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਸੰਧੂ ਦੇ ਗ੍ਰਹਿ ਵਿੱਚ ਉਨ੍ਹਾਂ ਜੁੜੀ ਇਕਤੱਰਤਾ ਵਿੱਚ ਵਰਕਰਾਂ ਤੇ ਅਹੁਦੇਦਾਰਾਂ ਨੂੰ ਕਿਹਾ ਕਿ ਆਉਂਦੀਆਂ ਚੋਣਾਂ ਲਈ ਦਿਨ ਰਾਤ ਇਕ ਕੀਤਾ ਜਾਵੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਸੰਧੂ, ਪਿਸ਼ੌਰਾ ਸਿੰਘ ਸਾਬਕਾ ਸਰਪੰਚ, ਦਰਸ਼ਨ ਸਿੰਘ ਸਾਬਕਾ ਸਰਪੰਚ, ਦੇਸ ਰਾਜ, ਸਾਧੂ ਸਿੰਘ ਨੰਬਰਦਾਰ, ਮੇਜਰ ਸਿੰਘ, ਸਾਹਿਬ ਸਿੰਘ ਨਨਹੇੜਾ, ਗੁਰਮੇਜ ਸਿੰਘ, ਡਾ. ਮਿੰਟੂ, ਡਾ. ਬਚਿੱਤਰ ਸਿੰਘ, ਡਾ. ਬਲਵਿੰਦਰ ਸਿੰਘ, ਡਾ. ਬੰਤ ਸਿੰਘ, ਬਲਜੀਤ ਸਿੰਘ ਬਾਜਵਾ, ਭਗਵਾਨ ਦਾਸ ਫਰੰਗਾ ਤੇ ਪਿਆਰਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।