ਪੱਤਰ ਪ੍ਰੇਰਕ
ਪਾਤੜਾਂ, 7 ਫ਼ਰਵਰੀ
ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਕੌਂਸਲਰਾਂ ਲਈ ਸਾਫ਼ ਸੁਥਰੀ ਛਵੀ ਵਾਲੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਵਾਂ ਪਿਆਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਕੀਤੇ ਜਾਣ ਵਾਲੇ ਕਿਸੇ ਵੀ ਧੱਕੇ ਨੂੰ ਅਕਾਲੀ ਦਲ ਸਹਿਣ ਨਹੀਂ ਕਰੇਗਾ।