ਬਿੰਦਰਾ ਵੱੱਲੋਂ ਵੀ ਸੀ ਤੇ ਅਧਿਕਾਰੀਆਂ ਨਾਲ ਮੁਲਾਕਾਤ
ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਤੋਂ ਐੱਨ ਆਈ ਐੱਸ ਡੀ ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਫੈਲੋਸ਼ਿਪਾਂ, ਖੇਡਾਂ ਲਈ ਸਹਾਇਤਾ ਅਤੇ...
Advertisement
ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਤੋਂ ਐੱਨ ਆਈ ਐੱਸ ਡੀ ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਫੈਲੋਸ਼ਿਪਾਂ, ਖੇਡਾਂ ਲਈ ਸਹਾਇਤਾ ਅਤੇ ਵਿੱਤੀ ਮਦਦ, ਜਾਗਰੂਕਤਾ ਅਤੇ ਕਮਿਊਨਿਟੀ ਪ੍ਰੋਗਰਾਮਾਂ ਲਈ ਸਪਾਂਸਰਸ਼ਿਪ ਅਤੇ ਨੌਜਵਾਨਾਂ ਦੇ ਸਮੁੱਚੇ ਵਿਕਾਸ ਲਈ ਵੱਖ-ਵੱਖ ਪਹਿਲਕਦਮੀਆਂ ਬਾਰੇ ਦੱਸਿਆ। ਮੀਟਿੰਗ ਵਿੱਚ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਬਰਾੜ, ਰਜਿਸਟਰਾਰ ਡਾ. ਦਵਿੰਦਰਪਾਲ ਸਿੱਧੂ, ਡੀਨ ਡਾ. ਦਮਨਜੀਤ ਸੰਧੂ ਤੇ ਡਾ. ਬਲਰਾਜ ਸਿੰਘ ਅਤੇ ਡਾਇਰੈਕਟਰ ਕਾਂਸਟੀਚੂਐਂਟ ਕਾਲਜਿਜ਼ ਡਾ. ਅਮਰ ਇੰਦਰ ਸਿੰਘ ਹਾਜ਼ਰ ਸਨ।
Advertisement
Advertisement
