ਪਟਿਆਲਾ (ਸਰਬਜੀਤ ਸਿੰਘ ਭੰਗੂ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇੱਥੇ ਸ਼ਹਿਰ ਨੇੜਲੇ ਪਿੰਡ ਬੀੜ ਖੇੜੀ ਗੁੱਜਰਾਂ ਦੇ ਵਾਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੌਰਾਨ ਥਾਲੀਆਂ ਖੜਕਾਈਆਂ ਅਤੇ ਕੇਂਦਰ ਸਰਕਾਰ ਖ਼ਿਲਾਾਫ਼ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਸਰਪੰਜ ਜਰਨੈਲ ਸਿੰਘ, ਸੇਵਾ ਮੁਕਤ ਐੱਸ.ਪੀ ਆਰਐਲ ਮੌਂਗਾ, ਪਾਵਰਕੌਮ ਦੇ ਸੇਵਾਮੁਕਤ ਅਧਿਕਾਰੀ ਭਿੰਦਰ ਸਿੰਘ ਚਹਿਲ, ਲਖਵਿੰਦਰ ਸਿੰਘ, ਜਗਰਾਜ ਮਾਨ, ਸੁਖਜਿੰਦਰ ਸਿੰਘ, ਗੁਰਮੀਤ ਸਿੰਘ , ਪਵਨ ਕੁਮਾਰ, ਕਰਨੈਲ ਸਿੰਘ ਲੰਬੜਦਾਰ, ਯਾਦਵਿੰਦਰ ਸਿੰਘ, ਸਰਬਜੀਤ ਕੌਰ, ਮਨਜਿੰਦਰ ਕੌਰ ਤੇ ਪਾਲ ਕੌਰ ਪੰਚ ਸਮੇਤ ਨਗਰ ਦੇ ਕਈ ਹੋਰ ਮੋਹਤਬਰ ਵਿਅਕਤੀ ਵੀ ਸ਼ਾਮਲ ਰਹੇ। ਉਨ੍ਹਾਂ ਨੇ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ, ਕਿਸਾਨੀ ਘੋਲ਼ ਦੀ ਹਮਾਇਤ ਕੀਤੀ। ਉਨ੍ਹਾਂ ਦਾ ਤਰਕ ਸੀ ਕੇਂਦਰ ਦੀ ਇਹ ਕਾਰਵਾਈ ਲੋਕ ਮਾਰੂ ਹੈ ਜਿਸ ਕਰਕੇ ਕੇਂਦਰ ਨੂੰ ਤੁਰੰਤ ਇਹ ਕਾਨੂੰਨ ਰੱੱਦ ਕਰਨੇ ਚਾਹੀਦੇ ਹਨ।