DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Birthday Celebration: ਭਰਾਜ ਨੇ ਪਿੰਗਲਵਾੜੇ ਵਿੱਚ ਜਨਮ ਦਿਨ ਮਨਾਇਆ

ਵਿਧਾਇਕ ਵੱਲੋਂ ਸੰਸਥਾ ਨੂੰ 51 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਭੇਟ

  • fb
  • twitter
  • whatsapp
  • whatsapp
featured-img featured-img
ਪਿੰਗਲਵਾੜਾ ਵਿੱਚ ਜਨਮ ਦਿਨ ਦਾ ਕੇਕ ਕੱਟਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ।
Advertisement

ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣਾ ਜਨਮ ਦਿਨ ਇਥੇ ਪਿੰਗਲਵਾੜਾ ਵਿੱਚ ਪਹੁੰਚ ਕੇ ਮਨਾਇਆ। ਉਨ੍ਹਾਂ ਪਿੰਗਲਵਾੜਾ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ 51,000 ਦੀ ਸਹਾਇਤਾ ਰਾਸ਼ੀ ਵੀ ਭੇਟ ਕੀਤੀ ਅਤੇ ਪਿੰਗਲਵਾੜਾ ਲਈ ਲੋੜੀਂਦੀ ਰਾਸ਼ਨ ਸਮੱਗਰੀ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਜਨਮ ਦਿਨ ਦੀ ਅਸਲ ਖੁਸ਼ੀ ਆਪਣੇ ਪਰਿਵਾਰ ਅਤੇ ਦੋਸਤਾਂ ਤਕ ਸੀਮਤ ਰਹਿਣ ਦੀ ਥਾਂ ਉਨ੍ਹਾਂ ਲੋਕਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੈ, ਜਿਨ੍ਹਾਂ ਨੂੰ ਪਿਆਰ, ਸਨੇਹ ਅਤੇ ਆਪਣੇਪਣ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਗਲਵਾੜਾ ਵਿੱਚ ਰਹਿੰਦੇ ਸਾਥੀਆਂ ਨਾਲ ਹਰ ਸਾਲ ਜਨਮ ਦਿਨ ਮਨਾਉਣਾ ਉਨ੍ਹਾਂ ਲਈ ਸਿਰਫ਼ ਰਸਮ ਨਹੀਂ, ਸਗੋਂ ਮਨੁੱਖਤਾ ਅਤੇ ਸਾਂਝੀਵਾਲਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਛੋਟਾ ਜਿਹਾ ਯਤਨ ਹੈ। ਇਸ ਨਾਲ ਪਿੰਗਲਵਾੜਾ ਵਿਚ ਰਹਿੰਦੇ ਸਾਥੀਆਂ ਦੇ ਚਿਹਰਿਆਂ ’ਤੇ ਆਉਣ ਵਾਲੀ ਮੁਸਕਰਾਹਟ ਮਨ ਨੂੰ ਸਕੂਨ ਦਿੰਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਪਰਿਵਾਰਕ ਸਮਾਗਮਾਂ, ਜਨਮ ਦਿਨਾਂ ਅਤੇ ਹੋਰ ਖੁਸ਼ੀ ਦੇ ਮੌਕਿਆਂ ਨੂੰ ਲੋੜਵੰਦਾਂ ਨਾਲ ਸਾਂਝਾ ਕਰ ਕੇ ਮਨਾਉਣ ਦੀ ਪਰੰਪਰਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ।

ਇਸ ਮੌਕੇ ਲਖਵਿੰਦਰ ਸਿੰਘ, ਪੰਕਜ ਗਰਗ, ਸੁਖਵਿੰਦਰ ਮਾਨ, ਅਮਰਦੀਪ ਸਿੰਘ, ਵਿਕਰਮ ਨਕਟੇ, ਵਿਕੀ ਐੱਮ.ਸੀ., ਜਗਜੀਤ ਐੱਮਸੀ, ਬਿੰਦਰ ਖਹਿਰਾ, ਸੁਖਮਨ ਸਿੰਘ, ਅਮਨ ਗਰਗ, ਚਮਕੌਰ ਖੇੜੀ ਚੰਦਵਾ, ਤੇਜਵਿੰਦਰ ਸਿੰਘ, ਜਸਪ੍ਰੀਤ ਘਾਬਦਾਂ, ਮਨਿੰਦਰ ਸਿੰਘ, ਕੁਲਵਿੰਦਰ ਸਿੰਘ ਹਾਜ਼ਰ ਸਨ।

Advertisement

Advertisement
Advertisement
×