ਅਸ਼ਵਨੀ ਸ਼ਰਮਾ ਦੇ ਪ੍ਰਧਾਨ ਬਣਨ ਨਾਲ ਭਾਜਪਾ ਨੂੰ ਮਜ਼ਬੂਤੀ ਮਿਲੀ: ਹਰਪਾਲਪੁਰ
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 14 ਜੁਲਾਈ
ਭਾਜਪਾ ਹਾਈਕਮਾਂਡ ਨੇ ਪੰਜਾਬ ਵਿੱਚ ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕਰਕੇ 2027 ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਨਵੀਂ ਰੂਹ ਫੂਕੀ ਹੈ। ਸ੍ਰੀ ਸ਼ਰਮਾ ਦੀ ਨਿਯੁਕਤੀ ਨਾਲ ਸਮੁੱਚੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਭਾਜਪਾ ਦੇ ਹਲਕਾ ਘਨੌਰ ਤੋਂ ਮੈਂਬਰਸ਼ਿਪ ਇੰਚਾਰਜ ਹਰਵਿੰਦਰ ਸਿੰਘ ਹਰਪਾਲਪੁਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਕਾਨੂੰਨ ਦੀ ਵਿਵਸਥਾ ਦਿਨੋਂ ਦਿਨ ਵਿਗੜ ਦੀ ਜਾ ਰਹੀ ਹੈ ਪੰਜਾਬ ਦੇ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠ ਦਾ ਜਾ ਰਿਹਾ ਹੈ। ਦਿਨ ਦਿਹਾੜੇ ਵਪਾਰੀਆਂ ਤੋਂ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਸਰਕਾਰ ਦੇ ਹੱਥਾਂ ਤੋਂ ਕਾਨੂੰਨ ਵਿਵਸਥਾ ਬਾਹਰ ਹੁੰਦੀ ਜਾ ਰਹੀ। ਹਰਪਾਲਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਸਮੇਤ ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰਾਂ ਹਨ ਉਨ੍ਹਾਂ ਸੂਬਿਆਂ ਵਿੱਚ ਲੋਕ ਅਰਾਮ ਨਾਲ ਆਪਣੀ ਜ਼ਿੰਦਗੀ ਬਤੀਤ ਕਰਦੇ ਹਨ ਤੇ ਆਪਣੇ ਕਾਰੋਬਾਰ ਵੱਲ ਪੂਰਾ ਧਿਆਨ ਦਿੰਦੇ ਹਨ ਭਾਜਪਾ ਸਰਕਾਰ ਵਾਲੇ ਸੂਬੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਨਹੀਂ ਹੁੰਦਾ। ਹਰਪਾਲਪੁਰ ਨੇ ਕਿਹਾ ਕਿ ਲੋਕ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਕਾਹੇਲ ਹਨ।