ਭਾਜਪਾ ਨੇ ਹਮੇਸ਼ਾ ਪੰਜਾਬ ਨਾਲ਼ ਵਿਤਕਰਾ ਕੀਤਾ: ਧਰਮਸੋਤ

ਭਾਜਪਾ ਨੇ ਹਮੇਸ਼ਾ ਪੰਜਾਬ ਨਾਲ਼ ਵਿਤਕਰਾ ਕੀਤਾ: ਧਰਮਸੋਤ

ਪਟਿਆਲਾ (ਖੇਤਰੀ ਪ੍ਰਤੀਨਿਧ): ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਬਣਦੇ 1000 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐੱਫ) ਦੀ ਰਕਮ ਰੋਕ ਕੇ ਸੁੂਬਿਆਂ ਦੇ ਅਧਿਕਾਰਾਂ ’ਤੇ ਸਿੱਧੇ ਤੌਰ ’ਤੇ ਹਮਲਾ ਕਰ ਕੇ ਆਪਣੀ ਸੌੜੀ ਸੋਚ ਦਾ ਸਬੂਤ ਦਿੱਤਾ ਹੈ। ਸ੍ਰੀ ਧਰਮਸੋਤ ਨੇ ਕਿਹਾ ਕਿ ਕੋਵਿਡ 19 ਦੇ ਚੱਲਦਿਆਂ ਪਹਿਲਾਂ ਹੀ ਪੰਜਾਬ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਿਹਾ ਹੈ। ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿਚ ਡਟੇ ਹੋਣ ਕਰ ਕੇ ਬੌਖਲਾਹਟ ਵਿਚ ਆਈ ਮੋਦੀ ਸਰਕਾਰ ਨੇ ਪੰਜਾਬ ’ਤੇ ਆਰਥਿਕ ਬੋਝ ਪਾਉਣ ਲਈ ਸੂਬੇ ਦੇ ਬਣਦੇ ਪੇਂਡੂ ਵਿਕਾਸ ਫੰਡ ਤੇ ਜੀ.ਐੱਸ.ਟੀ. ਦੇ ਹਿੱਸੇ ਦੀ ਰਕਮ ਸਣੇ ਹੋਰ ਅਖ਼ਤਿਆਰੀ ਫੰਡਾਂ ਨੂੰ ਰੋਕ ਕੇ ਸੂਬੇ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ। ਭਾਜਪਾ ਨੇ ਹਮੇਸ਼ਾ ਹੀ ਪੰਜਾਬ ਨਾਲ਼ ਵਿਤਕਰਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਕਿਸਾਨਾ ਵੱਲੋਂ ਰੇਲਵੇ ਲਾਈਨਾਂ ਤੋਂ ਧਰਨੇ ਚੁੱਕ ਲੈਣ ਦੇ ਬਾਵਜੂਦ ਸ਼ਰਤਾਂ ਲਾ ਕੇ ਸੂਬੇ ਦੀ ਆਰਥਿਕਤਾ ਨੂੰ ਲੀਹ ਤੋਂ ਲਾਹੁਣ ਦੀ ਕੋਸ਼ਿਸ਼ ਕੀਤੀ ਹੈ।

ਭਾਜਪਾ ਆਗੂਆਂ ਨੂੰ ਲੰਬੇ ਹੱਥੀ ਲੈਂਦਿਆਂ ਸ੍ਰੀ ਧਰਮਸੋਤ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੁੂ ਵੀ ਦਿੱਲੀ ਬੈਠੇ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਲਈ ਸੱਚ ਜਾਣਦੇ ਹੋਏ ਵੀ ਸੂਬੇ ਦੇ ਕਿਸਾਨਾਂ ਦੇ ਹੱਕਾਂ ਤੋਂ ਭੱਜ ਕੇ ਸੁੂਬੇ ਦੀ ਪਿੱਠ ਵਿਚ ਛੁਰਾ ਮਾਰ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All