ਪੱਤਰ ਪ੍ਰੇਰਕ
ਰਾਜਪੁਰਾ, 28 ਜਨਵਰੀ
ਨਗਰ ਕੌਂਸਲ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਵਿੱਚ ਭਾਜਪਾ ਹੋਰਨਾਂ ਸਿਆਸੀ ਪਾਰਟੀਆਂ ਨਾਲੋਂ ਪੱਛੜ ਗਈ ਹੈ। ਅਜੇ ਤੱਕ ਭਾਜਪਾ ਵੱਲੋਂ ਕੁੱਲ 31 ਵਾਰਡਾਂ ਵਿੱਚੋਂ ਕਿਸੇ ਵੀ ਵਾਰਡ ਤੋਂ ਉਮੀਦਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ। ਜਦੋਂ ਕਿ ਇਨ੍ਹਾਂ ਚੋਣਾਂ ਵਿੱਚ ਦਿਲਚਸਪੀ ਲੈਣ ਵਾਲੀਆਂ ਹੋਰਨਾਂ ਸਿਆਸੀ ਪਾਰਟੀਆਂ ਕਾਂਗਰਸ ਵੱਲੋਂ 29, ਆਮ ਆਦਮੀ ਪਾਰਟੀ ਵੱਲੋਂ 20, ਸ਼੍ਰੋਮਣੀ ਅਕਾਲੀ ਦਲ ਵੱਲੋਂ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਜਿਹੜੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋ ਚੁੱਕਿਆ ਹੈ।