ਭਾਜਪਾ ਆਗੂ ਹਰਪਾਲਪੁਰ ਵੱਲੋਂ ਪਿੰਡਾਂ ਦਾ ਦੌਰਾ
ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਅੱਜ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾ ਦਾ ਦੌਰਾ ਕਰਦਿਆਂ ਕਿਸਾਨਾਂ ਅਤੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ...
Advertisement
ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਅੱਜ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾ ਦਾ ਦੌਰਾ ਕਰਦਿਆਂ ਕਿਸਾਨਾਂ ਅਤੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਹਰਪਾਲਪੁਰ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਪੰਜਾਬ ਵਿੱਚ ਜੋ ਹੜ੍ਹ ਆਉਣ ਦੀ ਸਥਿਤੀ ਬਣੀ ਹੋਈ ਹੈ ਉਹ ਕੁਦਰਤੀ ਵਰਤਾਰਾ ਨਹੀਂ ਬਲਕਿ ਪੰਜਾਬ ਸਰਕਾਰ ਦੀ ਘੋਰ ਨਾਕਾਮੀ ਤੇ ਨਾਲਾਇਕੀ ਹੈ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਹੜ੍ਹਾਂ ਤੋਂ ਬਚਾਅ ਲਈ ਅਗਾਊਂ ਪ੍ਰਬੰਧ ਕੀਤੇ ਹੁੰਦੇ ਤਾਂ ਪੰਜਾਬ ਨੂੰ ਅੱਜ ਇਹ ਦਿਨ ਨਾ ਵੇਖਣੇ ਪੈਂਦੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ ਤੋਂ ਪਿਛਲੇ ਸਾਲ ਬੰਨ੍ਹ ਟੁੱਟਿਆ ਸੀ ਉਨ੍ਹਾਂ ਥਾਂਵਾਂ ਤੋਂ ਹੀ ਇਸ ਵਾਰ ਪਾਣੀ ਮਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 2023 ਵਿੱਚ ਆਏ ਹੜ੍ਹਾਂ ਦਾ ਮੁਆਵਜ਼ਾ ਪੰਜਾਬ ਸਰਕਾਰ ਨੇ ਹਾਲੇ ਤੱਕ ਨਹੀਂ ਦਿੱਤਾ।
Advertisement
Advertisement