ਖੇਤੀ ਕਾਨੂੰਨਾਂ ਦੇ ਫਾਇਦੇ ਦੱਸਣ ਵਾਲੇ ਭਾਜਪਾ ਆਗੂ ਘੇਰੇ

ਖੇਤੀ ਕਾਨੂੰਨਾਂ ਦੇ ਫਾਇਦੇ ਦੱਸਣ ਵਾਲੇ ਭਾਜਪਾ ਆਗੂ ਘੇਰੇ

ਨਾਭਾ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਕਰਦੇ ਹੋਏ ਕਿਸਾਨ ਆਗੂ।

ਜੈਸਮੀਨ ਭਾਰਦਵਾਜ

ਨਾਭਾ, 28 ਸਤੰਬਰ

ਇੱਥੋਂ ਦੇ ਪੀਡਬਲਯੂਡੀ ਦੇ ਰੈਸਟ ਹਾਊਸ ਵਿੱਚ ਚੱਲ ਰਹੀ ਭਾਜਪਾ ਆਗੂਆਂ ਦੀ ਪ੍ਰੈੱਸ ਕਾਨਫਰੰਸ ਵਿੱਚ ਜਾ ਕੇ ਕਿਸਾਨਾਂ ਨੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ। ਪਾਰਟੀ ਵੱਲੋਂ ਲਗਾਈ ਜ਼ਿੰਮੇਵਾਰੀ ਤਹਿਤ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਸਮਿਤੀ ਦੇ ਮੈਂਬਰ ਗੁਰਤੇਜ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਕਿਸਾਨ ਹਿਤੈਸ਼ੀ ਦੱਸਦਿਆਂ ਪ੍ਰੈਸ ਕਾਨਫਰੰਸ ਰੱਖੀ ਸੀ। ਹਾਲੇ ਪ੍ਰੈਸ ਕਾਨਫਰੰਸ ਸ਼ੁਰੂ ਹੀ ਹੋਈ ਸੀ ਕਿ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਘੁੰਮਣ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਨੇ ਭਾਜਪਾ ਆਗੂਆਂ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕੁਝ ਕਿਸਾਨ ਪ੍ਰੈਸ ਕਾਨਫਰੰਸ ਦੇ ਅੰਦਰ ਵੀ ਆ ਗਏ ਅਤੇ ਉਨ੍ਹਾਂ ਵੱਲੋ ਗੁਰਤੇਜ ਸਿੰਘ ਢਿੱਲੋਂ ਨੂੰ ਕਿਸਾਨ ਪਰਿਵਾਰ ਨਾਲ ਸਬੰਧਤ ਹੁੰਦੀਆਂ ‘ਕਿਸਾਨੀ ਦੇ ਉਲਟ ਖੜੇ ਹੋਣ’ ਦਾ ਮਿਹਣਾ ਦਿੱਤਾ।

ਢਿੱਲੋਂ ਵੱਲੋਂ ਕਿਸਾਨਾਂ ਨੂੰ ਕਾਨੂੰਨ ਪੜ੍ਹ ਕੇ ਰਾਏ ਬਣਾਉਣ ਦੀ ਅਪੀਲ ਕੀਤੀ ਗਈ ਅਤੇ ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕਿਸਾਨਾਂ ਨੇ ਕਿਸੇ ਦੇ ਕਹਿਣੇ ਵਿਚ ਆ ਕੇ ਬਿੱਲ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਪਿੱਛੋਂ ਦੋਵੇਂ ਧਿਰਾਂ ਵਿੱਚ ਆਪਸ ਵਿਚ ਕਾਫੀ ਸਵਾਲ ਜੁਆਬ ਹੋਏ। ਢਿੱਲੋਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਖਦਸ਼ੇ ਲਿਖ ਲੈਣ ਅਤੇ ਉਨ੍ਹਾਂ ਦੀ ਇਕ ਕਮੇਟੀ ਦੀ ਮੀਟਿੰਗ ਪ੍ਰਧਾਨ ਮੰਤਰੀ ਅਤੇ ਕੇਂਦਰੀ ਖੇਤੀ ਮੰਤਰੀ ਨਾਲ ਕਰਵਾ ਦਿੱਤੀ ਜਾਵੇਗੀ।

ਦੂਜੇ ਪਾਸੇ ਘੁੰਮਣ ਸਿੰਘ ਨੇ ਕਿਹਾ ਕਿ ਭਾਜਪਾ ਆਗੂਆਂ ਸਮੇਤ ਸਾਰੀਆਂ ਪਾਰਟੀਆਂ ਦੇ ਅੱਗੇ ਸਾਰੇ ਖਦਸ਼ੇ ਪਹਿਲਾਂ ਹੀ ਰੱਖੇ ਜਾ ਚੁੱਕੇ ਹਨ ਪਰ ਹੁਣ ਝੂਠ ਦੇ ਜ਼ਰੀਏ ਸਾਰੇ ਦੇਸ਼ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਕਿ ਕਿਸਾਨ ਇਸ ਕਾਨੂੰਨ ਨੂੰ ਸਮਝੇ ਬਿਨਾਂ ਹੀ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਆਉਣ ਵਾਲੇ ਦਿਨਾਂ ਵਿੱਚ ਦੇਸ਼ ਭਰ ਦੇ ਕਿਸਾਨਾਂ ਨਾਲ ਇਸ ਵਿਸ਼ੇ ਉੱਪਰ ਸੰਵਾਦ ਰਚਾਉਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...