ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਨੂੰ ਝੂਠ ਫੈਲਾ ਕੇ ਲੋਕਾਂ ਨੂੰ ਹਨੇਰੇ ਵਿੱਚ ਰੱਖਣ ਦੀ ਆਦਤ: ਵੜਿੰਗ

ਪੱਤਰ ਪ੍ਰੇਰਕ ਪਟਿਆਲਾ, 17 ਜੂਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਨੂੰ ਝੂਠ ਫੈਲਾ ਕੇ ਲੋਕਾਂ ਨੂੰ ਹਨੇਰੇ ਵਿਚ ਰੱਖਣ ਦੀ ਆਦਤ ਹੈ। ਭਾਜਪਾ ਝੂਠ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ...
Advertisement

ਪੱਤਰ ਪ੍ਰੇਰਕ

ਪਟਿਆਲਾ, 17 ਜੂਨ

Advertisement

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਨੂੰ ਝੂਠ ਫੈਲਾ ਕੇ ਲੋਕਾਂ ਨੂੰ ਹਨੇਰੇ ਵਿਚ ਰੱਖਣ ਦੀ ਆਦਤ ਹੈ। ਭਾਜਪਾ ਝੂਠ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਧੀਨ ਚੱਲ ਰਹੀਆਂ ਕਈ ਸਰਕਾਰਾਂ ਦੇ ਸੂਬਿਆਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧ ਹਨ, ਜਦਕਿ ਕਾਂਗਰਸ ਦੀਆਂ ਸਰਕਾਰਾਂ ਵਾਲੇ ਰਾਜਾਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਘੱਟ ਹਨ। ਇਹ ਪ੍ਰਗਟਾਵਾ ਉਨ੍ਹਾਂ ‘ਐਕਸ’ ਉੱਤੇ ਉਦੋਂ ਕੀਤਾ ਜਦੋਂ ਭਾਜਪਾ ਨੇ ਕੁਝ ਰਾਜਾਂ ਵਿੱਚ ਚੱਲ ਰਹੀਆਂ ਕਾਂਗਰਸ ਦੀਆਂ ਸਰਕਾਰਾਂ ’ਤੇ ਦੋਸ਼ ਲਗਾਏ ਸਨ ਕਿ ਉੱਥੇ ਤੇਲ ਦੇ ਜ਼ਰੀਏ ਜਨਤਾ ਦੀ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਸੂਬਿਆਂ ਰਾਜਸਥਾਨ ਵਿੱਚ ਪੈਟਰੋਲ 105.62 ਰੁਪਏ, ਮੱਧ ਪ੍ਰਦੇਸ਼ ਵਿਚ 107.45, ਮਹਾਰਾਸ਼ਟਰ ਵਿਚ 104.88, ਛੱਤੀਸਗੜ੍ਹ ਵਿਚ 101.74 ਅਤੇ ਬਿਹਾਰ ਵਿਚ 107 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ। ਉਨ੍ਹਾਂ ਭਾਜਪਾ ਦੀ ਇਸ ਗੱਲ ਦਾ ਖੰਡਨ ਕੀਤਾ ਕਿ ਕਾਂਗਰਸ ਸਰਕਾਰਾਂ ਵਾਲੇ ਰਾਜਾਂ ਵਿੱਚ ਤੇਲ ਕੀਮਤਾਂ ਵੱਧ ਹਨ।

Advertisement
Show comments