DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Ekta Ugrahan Protest: ਡੀ ਸੀ ਦਫ਼ਤਰਾਂ ਅੱਗੇ ਕਿਸਾਨਾਂ ਦੇ ਪੱਕੇ ਡੇਰੇ

ਕੇਂਦਰ ਤੇ ਪੰਜਾਬ ਸਰਕਾਰ ਨੂੰ ਕਾਰਪੋਰੇਟ ਪੱਖੀ ਅਤੇ ਕਿਸਾਨ-ਮਜ਼ਦੂਰ ਵਿਰੋਧੀ ਗਰਦਾਨਿਆ

  • fb
  • twitter
  • whatsapp
  • whatsapp
featured-img featured-img
ਸੰਗਰੂਰ ਡੀ ਸੀ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਡੀ ਸੀ ਕੰਪਲੈਕਸ ਦੇ ਦੋਵੇਂ ਗੇਟਾਂ ਅੱਗੇ ਅਣਮਿੱਥੇ ਸਮੇਂ ਲਈ ਚੱਲ ਰਹੇ ਪੱਕੇ ਮੋਰਚੇ ਦੇ ਤੀਜੇ ਦਿਨ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾਈ ਅਤੇ ਜ਼ਿਲ੍ਹਾ ਆਗੂਆਂ ਵਲੋਂ ਕੇਂਦਰ ਤੇ ਪੰਜਾਬ ਦੀ ਹਕੂਮਤ ਨੂੰ ਕਾਰਪੋਰੇਟ ਪੱਖੀ ਅਤੇ ਕਿਸਾਨ-ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਤਿੱਖੇ ਸ਼ਬਦੀ ਹਮਲੇ ਕੀਤੇ ਗਏ। ਆਗੂਆਂ ਨੇ ਐਲਾਨ ਕੀਤਾ ਕਿ 4 ਸਤੰਬਰ ਨੂੰ ਮੋਰਚੇ ਦਾ ਛੇਵਾਂ ਦਿਨ ਮੁਲਾਜ਼ਮ ਸੰਘਰਸ਼ ਨੂੰ ਸਮਰਪਿਤ ਹੋਵੇਗਾ ਅਤੇ ਵੱਡੀ ਤਾਦਾਦ ਵਿਚ ਮੁਲਾਜ਼ਮ ਅਤੇ ਸੰਘਰਸ਼ੀ ਲੋਕ ਸ਼ਮੂਲੀਅਤ ਕਰਨਗੇ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਅਤੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਵਿਚ ਸੱਤਾ ’ਤੇ ਕਾਬਜ਼ ਸਿਆਸੀ ਪਾਰਟੀਆਂ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਭੁਗਤ ਰਹੀਆਂ ਹਨ ਅਤੇ ਲਗਾਤਾਰ ਕਾਰਪੋਰੇਟਾਂ ਨੂੰ ਲਾਭ ਪਹੁੰਚਾਉਣ ਵਾਲੇ ਫੈਸਲੇ ਲਏ ਜਾ ਰਹੇ ਹਨ। ਇਸ ਮੌਕੇ ਕਿਸਾਨ ਆਗੂ ਦਰਬਾਰਾ ਸਿੰਘ ਛਾਜਲਾ, ਅਮਨਦੀਪ ਸਿੰਘ ਮਹਿਲਾਂ, ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ, ਜਗਦੀਪ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ, ਜਗਤਾਰ ਸਿੰਘ ਲੱਡੀ, ਦਰਸ਼ਨ ਸਿੰਘ ਚੰਗਾਲੀਵਾਲਾ, ਬਹਾਦਰ ਸਿੰਘ ਭੁਟਾਲ, ਦਰਸ਼ਨ ਸਿੰਘ ਕਿਲਾ ਹਕੀਮਾਂ, ਬਲਵਿੰਦਰ ਸਿੰਘ ਮੰਨਿਆਣਾ, ਕਰਮਜੀਤ ਕੌਰ ਭਿੰਡਰਾਂ, ਮਨਜੀਤ ਕੌਰ ਤੋਲਾਵਾਲ ਤੋਂ ਇਲਾਵਾ ਸਾਂਝਾ ਦਿਵਿਆਂਗ ਮੋਰਚਾ ਪੰਜਾਬ ਦੇ ਆਗੂ ਗੁਰਬਾਜ਼ ਸਿੰਘ ਅਤੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।

ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲੀਸ ਜਬਰ ਵਰਗੇ ਮੁੱਦਿਆਂ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀ ਸੀ ਦਫਤਰ ਅੱਗੇ ਲਾਇਆ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਜ਼ਿਲ੍ਹਾ ਆਗੂ ਸਰਬਜੀਤ ਸਿੰਘ ਭੁਰਥਲਾ, ਨਿਰਮਲ ਸਿੰਘ ਅਲੀਪੁਰ, ਰਵਿੰਦਰ ਸਿੰਘ ਕਾਸਾਪੁਰ, ਰਾਜਿੰਦਰ ਸਿੰਘ ਭੋਗੀਵਾਲ, ਜਗਤਾਰ ਸਿੰਘ ਸਰੌਦ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਿਸ਼ਾਨੇ ਸੇਧੇ। ਟਰੈਕਟਰ ਟਰਾਲੀਆਂ ਅਤੇ ਰਾਸ਼ਨ ਪਾਣੀ ਲੈ ਕੇ ਦਿਨ ਰਾਤ ਡਟੇ ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਇਹ ਮੋਰਚਾ ਜਾਰੀ ਰਹੇਗਾ। ਅੱਜ ਮੁੱਖ ਮੰਤਰੀ ਦੇ ਪੁਤਲੇ ਸਾੜ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

Advertisement

Advertisement
Advertisement
×